ਤਿੰਨੇ ਕਾਨੂੰਨਾਂ ਦੇ ਵਾਪਸ ਨਾ ਹੋਣ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ -ਰਾਜੇਵਾਲ
Published : Feb 9, 2021, 7:59 pm IST
Updated : Feb 9, 2021, 8:00 pm IST
SHARE ARTICLE
Farmer protest
Farmer protest

ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ ,ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ।

ਨਵੀਂ ਦਿੱਲੀ :ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ 'ਚ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ,ਜਦੋਂ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਐਮ. ਐਸ. ਪੀ. ਦੀ ਗਾਰੰਟੀ ਨਹੀਂ ਦਿੱਤੀ ਜਾਂਦੀ । ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ ,ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ਅਤੇ ਵਕੀਲ ਇਸ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ । 

Farmer Protest Farmer Protestਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦਾ ਅੱਜ 76ਵਾਂ  ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ । ਇਸ ਵਿਚਕਾਰ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਰੁਕਸ਼ੇਤਰ 'ਚ ਮਹਾਪੰਚਾਇਤ ਕਰਨ ਲਈ ਪਹੁੰਚ ਸਨ । ਕਿਸਾਨਾਂ ਦੀ ਮਹਾਪੰਚਾਇਤ ਵਿਚ ਪਹੁੰਚੇ ਰਾਕੇਸ਼ ਟਿਕੈਤ ਨੇ ਕਿਹਾ ਇਹ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ । 

photophotoਉਨ੍ਹਾਂ ਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ । ਕਿਸਾਨ ਦਿੱਲੀ ਤੋਂ ਵਾਪਸ ਨਹੀਂ ਆ ਰਹੇ ਸਨ ਜਿਹੜੇ ਤਿੰਨ ਲੱਖ ਟਰੈਕਟਰ ਲੈ ਕੇ ਗਏ ਸਨ ਉਹ ਵਾਪਸ ਆ ਰਹੇ ਸਨ । ਸਰਕਾਰ ਨੂੰ ਇਸ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਵਾਪਸ ਚਲਾ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਕੋਈ ਅਪੀਲ ਨਹੀਂ ਕੀਤੀ, ਸਗੋਂ ਉਨ੍ਹਾਂ ਨੂੰ ਅੰਦੋਲਨਜੀਵੀ ਦੱਸਿਆ ਜੋ ਬਹੁਤ ਗਲਤ ਹੈ । ਰਾਕੇਸ਼ ਟਿਕੈਤ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅੰਦੋਲਨ ਬਾਰੇ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ । ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਅੰਦੋਲਨਕਾਰੀ ਹਾਂ, ਜੁਮਲੇਬਾਜ਼ ਨਹੀਂ ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement