
ਹੁਣ ਅਸੀਂ ਇੱਕ ਹੋਰ ਰਸਤੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਾਂ।
ਦੇਹਰਾਦੂਨ - ਬੀਤੇ ਦਿਨ ਉੱਤਰਾਖੰਡ ਦੇ ਚਮੋਲੀ ਵਿਚ ਗਲੇਸ਼ੀਅਰ ਟੁੱਟਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਚਮੋਲੀ ਜ਼ਿਲ੍ਹੇ ਵਿਚ ਨੰਦਾ ਦੇਵੀ ਗਲੇਸ਼ੀਅਰ ਦਾ ਇਕ ਵੱਡਾ ਹਿੱਸਾ ਟੁੱਟ ਜਾਣ ਕਾਰਨ ਰਿਸ਼ੀਗੰਗਾ ਘਾਟੀ ਵਿਚ ਭਾਰੀ ਹੜ੍ਹ ਆ ਗਿਆ। ਇੱਥੇ ਜਾਰੀ ਹਾਈਡ੍ਰੋ ਪ੍ਰਾਜੈਕਟਾਂ ਵਿਚ ਕੰਮ ਕਰ ਰਹੇ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 170 ਤੋਂ ਵੱਧ ਮਜ਼ਦੂਰ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ।
glacier burst in Uttarakhand
ਇਸ ਵਿਚਕਾਰ ਅੱਜ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਜੋਸ਼ੀ ਮੱਠ ਦੇ ਤਪੋਵਨ ਸੁਰੰਗ 'ਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਜੋਸ਼ੀ ਮੱਠ ਪਹੁੰਚੇ।
Former Chief Minister Harish Rawat Joshimath
ਇਸ ਤੋਂ ਪਹਿਲਾਂ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਚਮੋਲੀ ਵਿਚ ਗਲੇਸ਼ੀਅਰ ਦੀ ਤਬਾਹੀ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।
TWEET
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਨੇ ਕਿਹਾ ਕਿ ਦੂਜੀ ਸੁਰੰਗ ਖੋਲ੍ਹਣ ਵਿੱਚ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ। ਅਜਿਹੀ ਸਥਿਤੀ ਵਿੱਚ, ਹੁਣ ਅਸੀਂ ਇੱਕ ਹੋਰ ਰਸਤੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਾਂ। ਹੁਣ ਤੱਕ ਕੁੱਲ 29 ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਬਾਕੀ ਲੋਕਾਂ ਦੀ ਭਾਲ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਫੋਨ ਕਰ ਸਥਿਤੀ ਬਾਰੇ ਪੂਰੀ ਜਾਣਕਾਰੀ ਲਈ। ਸੀਐਮ ਨੇ ਕਿਹਾ ਕਿ ਡੀਆਰਡੀਓ ਅਤੇ ਕੁਝ ਵਿਗਿਆਨੀ ਗਲੇਸ਼ੀਅਰ ਦਾ ਸਰਵੇਖਣ ਕਰ ਰਹੇ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਤਬਾਹੀ ਕਿਉਂ ਆਈ।
CMਦੱਸਿਆ ਜਾ ਰਿਹਾ ਹੈ ਕਿ 170 ਲੋਕ ਅਜੇ ਵੀ ਲਾਪਤਾ ਹਨ ਤੇ ਬਚਾਅ ਕਾਰਜ ਜਾਰੀ ਸੀ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਜੋਸ਼ੀ ਮੱਠ ਦੇ ਤਪੋਵਨ ਸੁਰੰਗ 'ਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਜੋਸ਼ੀ ਮੱਠ ਪਹੁੰਚੇ ।