
ਨੌਦੀਪ ਕੌਰ ਦੀ ਗ੍ਰਿਫਤਾਰੀ ਦਾ ਮਾਮਲਾ ਕੌਮਾਂਤਰੀ ਚਰਚਾ ਦਾ ਮੁੱਦਾ ਬਣ ਗਿਆ ਹੈ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ ਵਿਦੇਸ਼ਾਂ ਵਿਚ ਵੀ ਵੇਖਣ ਨੂੰ ਮਿਲਿਆ। ਇਸ ਦੌਰਾਨ ਮਜ਼ਦੂਰ ਅਧਿਕਾਰ ਕਾਰਕੁੰਨ 23 ਸਾਲਾ ਲੜਕੀ ਨੌਦੀਪ ਕੌਰ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਅੱਗੇ ਆਈ ਹੈ ਪਰ ਇਸ ਨੂੰ ਜ਼ਿਲ੍ਹਾ ਮੁਕਤਸਰ ਤੋਂ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਲੜਕੀ ਦਾ ਪਰਿਵਾਰ ਹੁਣ ਉਸ ਨੂੰ ਰਿਹਾਅ ਕਰਵਾਉਣ ਲਈ ਕਿਸਾਨ ਆਗੂਆਂ ਤੇ ਕਈ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਾ ਰਿਹਾ ਹੈ।
ਨੌਦੀਪ ਕੌਰ ਦੀ ਗ੍ਰਿਫਤਾਰੀ ਦਾ ਮਾਮਲਾ ਕੌਮਾਂਤਰੀ ਚਰਚਾ ਦਾ ਮੁੱਦਾ ਬਣ ਗਿਆ ਹੈ। ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਵੱਲੋਂ ਉਸਦੇ ਹੱਕ ਵਿੱਚ ਟਵੀਟ ਕੀਤਾ ਗਿਆ ਹੈ।
meena harris
ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਦਾ ਟਵੀਟ
ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਟਵੀਟ ਕਰ ਕੇ ਨੌਦੀਪ ਨਾਲ ਵਾਪਰੀ ਘਟਨਾ ਦਾ ਜ਼ਿਕਰ ਕੀਤਾ ਹੈ। ਮੀਨਾ ਨੇ ਲਿਖਿਆ ਹੈ ਕਿ 23 ਸਾਲ ਦੀ ਮਜ਼ਦੂਰ ਅਧਿਕਾਰ ਵਰਕਰ ਨੌਦੀਪ ਕੌਰ ਨੂੰ ਗ੍ਰਿਫਤਾਰ ਕਰ ਕੇ ਉਸ ਨਾਲ ਪੁਲਸ ਹਿਰਾਸਤ ਵਿਚ ਜਿਨਸੀ ਸ਼ੋਸ਼ਣ ਅਤੇ ਉਸ ‘ਤੇ ਅੱਤਿਆਚਾਰ ਕੀਤੇ ਗਏ ਹਨ। 20 ਦਿਨ ਤੋਂ ਬਿਨਾਂ ਜ਼ਮਾਨਤ ਤੋਂ ਉਹ ਜੇਲ ਵਿਚ ਹੈ। ਮੀਨਾ ਨੇ ਹੈਰਾਨੀ ਪ੍ਰਗਟਾਈ ਕਿ ਕੀ ਹਿੰਦੁਸਤਾਨ ਵਿਚ ਇੰਝ ਹੀ ਹੁੰਦਾ ਹੈ?
Meena harris
ਕੌਣ ਹੈ ਨੌਦੀਪ ਕੌਰ
ਨੌਦੀਪ ਕੌਰ ਮੁਕਤਸਰ ਜ਼ਿਲ੍ਹੇ ਦੀ ਧੀ ਹੈ ਜੋ ਦਲਿਤ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਨੌਦੀਪ ਕੌਰ ਨਾਂ ਦੀ ਲੜਕੀ ਹਰਿਆਣਾ ਵਿੱਚ ਇੱਕ LED ਬਲਬ ਫੈਕਟੀ ਵਿੱਚ ਕੰਮ ਕਰਦੀ ਸੀ। ਉਹ ਆਪਣੀ ਨੌਕਰੀ ਛੱਡ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਈ। ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਫੈਕਟਰੀ ਮਾਲਕਾਂ ਤੋਂ ਆਪਣੀ ਬਕਾਇਆ ਰਕਮ ਦੀ ਮੰਗ ਕੀਤੀ ਤਾਂ ਫੈਕਟਰੀ ਮਾਲਕਾਂ ਨੇ ਹਰਿਆਣਾ ਪੁਲਿਸ ਨੂੰ ਕਹਿ ਕਿ ਲੜਕੀ ਨੂੰ ਹਿਰਾਸਤ 'ਚ ਭੇਜ ਦਿੱਤਾ।
nodeep kaur