
ਬੀਤੇ ਦਿਨੀਂ ਵਰਚੁਅਲ ਤਰੀਕੇ ਨਾਲ ਕੀਤੀ ਸੀ ਰੈਲੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਇੱਕ ਵਾਰ ਫਿਰ ਪੰਜਾਬ 'ਚ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਇਹ ਰੈਲੀ ਜਲੰਧਰ ਵਿੱਚ ਕੀਤੀ ਜਾਏਗੀ। ਹਾਲਾਂਕਿ ਦੂਜੇ ਪਾਸੇ ਬੁੱਧਵਾਰ ਨੂੰ ਹੋਣ ਵਾਲੀ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ 'ਚ 'ਸੁਰੱਖਿਆ ਘਾਟ' ਦੇ ਮਾਮਲੇ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਰਾਜ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
Narendra Modi
11 ਫਰਵਰੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਵਿੱਚ ਹੋਣਗੇ। ਉਹ ਲੁਧਿਆਣਾ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਦੀਆਂ ਸੀਟਾਂ ‘ਤੇ ਫੋਕਸ ਕਰਨਗੇ। ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਪੀਯੂਸ਼ ਜਨਰਲ ਵੀਕੇ ਸਿੰਘ, ਹੇਮਾ ਮਾਲਿਨੀ, ਹਰਿਆਣਾ ਦੇ ਸੀ.ਐੱਮ. ਮਨੋਹਰ ਲਾਲ ਖੱਟਰ ਅਤੇ ਹਿਮਾਚਲ ਪ੍ਰਦੇਸ਼ ਦੇ ਸੀਐਮ ਜੈ ਰਾਮ ਠਾਕੁਰ ਵੀ ਪੰਜਾਬ ਵਿੱਚ ਰੈਲੀਆਂ ਕਰਨਗੇ।
PM Narendra Modi
ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵਰਚੁਅਲ ਰੈਲੀ ਦੌਰਾਨ ਚੋਣ ਵਾਅਦਿਆਂ ਤਹਿਤ ਐਲਾਨ ਕੀਤੇ ਕਿ ਵਨ ਡਿਸਟ੍ਰਿਕਟ-ਵਨ ਪ੍ਰੋਡਕਟ ਤਹਿਤ ਉਦਯੋਗਿਕ ਕੇਂਦਰਾਂ ਦਾ ਵਿਕਾਸ ਕੀਤਾ ਜਾਵੇਗਾ। ਲੁਧਿਆਣਾ ਦੀ ਟੈਕਸਟਾਈਲ ਸੈਕਟਰ ਨੂੰ ਵਧਾਇਆ ਜਾਵੇਗਾ। ਇਸ ਲਈ ਇੰਡਸਟਰੀ ਨੂੰ ਇੰਸੈਂਟਿਵ ਦਿੱਤਾ ਜਾਵੇਗਾ। ਡਬਲ ਇੰਜਣ ਦੀ ਸਰਕਾਰ ਵਿਚ ਤੇਜ਼ੀ ਨਾਲ ਪੰਜਾਬ ਦਾ ਵਿਕਾਸ ਹੋਵੇਗਾ।
Narendra Modi
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 02 ਵਜੇ ਰੈਲੀ ਨੂੰ ਸੰਬੋਧਨ ਕਰਨਗੇ।