
ਗੋਆ ਚੋਣਾਂ ਦੌਰਾਨ ਪੈਸੇ ਲੈਣ ਦੇ ਇਲਜ਼ਾਮ
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲਾ (ਦਿੱਲੀ ਆਬਕਾਰੀ ਨੀਤੀ 2021-22) ਮਾਮਲੇ 'ਚ ਗ੍ਰਿਫਤਾਰੀ ਦੀ ਪ੍ਰਕਿਰਿਆ ਜਾਰੀ ਹੈ। ਈਡੀ ਨੇ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਇਸ ਵਿਅਕਤੀ ਦਾ ਨਾਂ ਰਾਜੇਸ਼ ਜੋਸ਼ੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫਤਾਰ ਵਿਅਕਤੀ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨਾਲ ਜੁੜਿਆ ਹੋਇਆ ਸੀ। ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਰਾਜੇਸ਼ ਜੋਸ਼ੀ ਨੂੰ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:700 ਸਾਬਕਾ ਸਰਪੰਚਾਂ ਨੇ ਸਰਕਾਰੀ ਖਜ਼ਾਨੇ ਨੂੰ ਲਗਾਇਆ 30 ਕਰੋੜ ਦਾ ਚੂਨਾ
ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਇਸ ਨੀਤੀ ਨੂੰ ਲੈ ਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਭਾਰਤੀ ਜਨਤਾ ਪਾਰਟੀ ਦੇ ਨਿਸ਼ਾਨੇ 'ਤੇ ਆ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਈਡੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਰਕਾਰ ਦੇ ਕਈ ਹੋਰ ਆਬਕਾਰੀ ਅਧਿਕਾਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪਿਛਲੇ ਸਾਲ ਵਿਵਾਦਾਂ ਵਿੱਚ ਘਿਰ ਜਾਣ ਤੋਂ ਬਾਅਦ ਅਗਸਤ ਵਿੱਚ ਇਸ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਸੀ। ਦਿੱਲੀ ਦੇ ਉਪ ਰਾਜਪਾਲ ਵੱਲੋਂ ਪੁੱਛੇ ਜਾਣ ’ਤੇ ਹੀ ਸੀਬੀਆਈ ਇਸ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ:ਆਰਥਿਕ ਤੰਗੀ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਵਿਦਿਆਰਥੀਆਂ ਤੋਂ 'ਸੁਨਹਿਰੀ ਮੌਕੇ' ਦੇ ਨਾਂ 'ਤੇ ਬਟੋਰ ਰਹੀ ਮੋਟੀ ਫੀਸ
ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਦਿੱਲੀ ਸਰਕਾਰ ਦੀ ਇਸ ਨਵੀਂ ਸ਼ਰਾਬ ਨੀਤੀ ਬਾਰੇ ਕੀਤੀ ਜਾਂਚ ਵਿੱਚ ਪਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਚਲਾਉਣ ਵਿੱਚ ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ਾਂ ਦੇ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਰੀਬ 2,873 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਈਡੀ ਇਸ ਮਾਮਲੇ ਵਿੱਚ ਹੁਣ ਤੱਕ ਦੋ ਚਾਰਜਸ਼ੀਟਾਂ ਦਾਖ਼ਲ ਕਰ ਚੁੱਕੀ ਹੈ। ਇਸ ਦੇ ਨਾਲ ਹੀ ਰਾਜੇਸ਼ ਜੋਸ਼ੀ ਸਮੇਤ ਕੁੱਲ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।