ਸਰਕਾਰੀ ਵਾਹਨਾਂ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਪਛਾਣ ਲਈ ਮੰਗੀਆਂ ਵੀਡੀਓਜ਼ ਅਤੇ ਤਸਵੀਰਾਂ
ਚੰਡੀਗੜ੍ਹ: ਬੀਤੇ ਦਿਨ ਚੰਡੀਗੜ੍ਹ ਅਤੇ ਮੁਹਾਲੀ ਸਰਹੱਦ ’ਤੇ ਵਾਪਰੇ ਘਟਨਾਕ੍ਰਮ ਮਗਰੋਂ ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਅਤੇ ਮੀਡੀਆ ਤੋਂ ਸਹਿਯੋਗ ਮੰਗਿਆ ਹੈ। ਪੁਲਿਸ ਸਮਾਜ ਵਿਰੋਧੀ ਅਨਸਰਾਂ/ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ। ਪੁਲਿਸ ਨੇ ਮੀਡੀਆ ਕਰਮੀਆਂ ਅਤੇ ਆਮ ਲੋਕਾਂ ਨੂੰ ਘਟਨਾ ਦੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਇਸ ਘਟਨਾ ਨਾਲ ਸਬੰਧਤ ਹੋਰ ਸਬੂਤ ਮਿਲੇ ਤਾਂ ਉਹ ਵੀ ਸੈਕਟਰ-36 ਥਾਣੇ ਨੂੰ ਦਿੱਤੇ ਜਾ ਸਕਦੇ ਹਨ।
ਇਸ ਦੇ ਨਾਲ ਹੀ ਘਟਨਾ ਸਬੰਧੀ ਤਸਵੀਰਾਂ-ਵੀਡੀਓ ਈਮੇਲ ਆਈਡੀ firno.63@gmail.com ਜਾਂ ਵਟਸਐਪ ਨੰਬਰ 98759-84001 'ਤੇ ਵੀ ਸਾਂਝੇ ਕੀਤੇ ਜਾ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਘਟਨਾਕ੍ਰਮ ਸਬੰਧੀ ਸੈਕਟਰ-36 ਥਾਣੇ ਵਿਚ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।