5 ਤੋਂ 7 ਸਾਲ ਸੀ ਬੱਚਿਆਂ ਦੀ ਉਮਰ
ਛੱਤੀਸਗੜ੍ਹ - ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਆਟੋ ਚਾਲਕ 8 ਬੱਚਿਆਂ ਨੂੰ ਸਕੂਲ ਤੋਂ ਲੈ ਕੇ ਜਾ ਰਿਹਾ ਸੀ ਅਚਾਨਕ ਇਕ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ।
ਸਾਰੇ ਬੱਚਿਆਂ ਦੀ ਉਮਰ 5 ਤੋਂ 8 ਸਾਲ ਦੇ ਵਿਚਕਾਰ ਸੀ। 2 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਬੱਚਿਆਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਡਰਾਈਵਰ ਅਤੇ ਬੱਚੇ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ- ਵਿਜੀਲੈਂਸ ਬਿਊਰੋ ਵੱਲੋਂ 15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਕਾਬੂ
ਬੱਚੇ ਬੀਐਸਐਨਐਨ ਡਿਜੀਟਲ ਪਬਲਿਕ ਸਕੂਲ ਵਿੱਚ ਪੜ੍ਹਦੇ ਸਨ। ਸਾਰੇ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੱਚੇ ਪ੍ਰਾਇਮਰੀ ਜਮਾਤ ਵਿੱਚ ਪੜ੍ਹਦੇ ਸਨ। ਪੁਲਿਸ-ਪ੍ਰਸ਼ਾਸ਼ਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।