ਕਿਸਾਨਾਂ ਨੇ 20 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਕੁਰੂਕਸ਼ੇਤਰ: ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਇਕ ਵਾਰ ਫਿਰ ਵੱਡੇ ਅੰਦੋਲਨ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ ਵਿਚ ਜਾਟ ਧਰਮਸ਼ਾਲਾ ’ਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿਚ ਦੇਸ਼ ਭਰ ਦੇ ਕਿਸਾਨ ਆਗੂ ਸ਼ਾਮਲ ਹੋਏ। ਕਈ ਘੰਟੇ ਤੱਕ ਚੱਲੀ ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਕਈ ਅਹਿਮ ਫੈਸਲੇ ਲਏ। ਕਿਸਾਨਾਂ ਨੇ 20 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਕਰਜ਼ੇ ਦੇ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰ ਸਿਰ 8 ਲੱਖ ਰੁਪਏ ਕਰਜ਼ਾ
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਯੁੱਧਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਇਕ ਵਾਰ ਫਿਰ ਅੰਦੋਲਨ ਦਾ ਰੁਖ ਅਖਤਿਆਰ ਕਰਨਗੇ। ਉਹਨਾਂ ਕਿਹਾ ਕਿ 20 ਮਾਰਚ ਨੂੰ ਦੇਸ਼ ਭਰ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਹਨਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਤੋਂ ਵਾਪਸ ਆਏ ਸਨ ਤਾਂ ਕਿਸਾਨਾਂ ਦੀਆਂ ਕੁਝ ਮੰਗਾਂ ਰਹਿ ਗਈਆਂ ਸਨ, ਜਿਸ 'ਤੇ ਸਰਕਾਰ ਆਪਣੇ ਵਾਅਦੇ 'ਤੇ ਖਰੀ ਨਹੀਂ ਉਤਰੀ|
ਇਹ ਵੀ ਪੜ੍ਹੋ: ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਵਾਪਰੇ ਘਟਨਾਕ੍ਰਮ ਮਗਰੋਂ ਪੁਲਿਸ ਨੇ ਲੋਕਾਂ ਤੋਂ ਮੰਗਿਆ ਸਹਿਯੋਗ
ਦੂਜੇ ਪਾਸੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨਾਲ ਸਰਕਾਰ ਨੇ ਵਾਅਦਾਖ਼ਿਲਾਫ਼ੀ ਕੀਤੀ ਹੈ। ਉਹਨਾਂ ਕਿਹਾ ਕਿ 20 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਬਾਅਦ ਵੱਡਾ ਅੰਦੋਲਨ ਹੋ ਸਕਦਾ ਹੈ। ਉਹਨਾਂ ਕਿਹਾ ਕਿ ਮੋਰਚਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਚਲਦਿਆਂ ਸਰਕਾਰ ਨੂੰ ਘੇਰਨ ਦਾ ਕੰਮ ਕਰੇਗਾ ਤਾਂ ਜੋ ਆਪਣੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਪੂਰਾ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ: ਵਿਦੇਸ਼ ਵਿਚ ਵਧਿਆ ਪੰਜਾਬ ਦਾ ਮਾਣ: ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਏ ਦੋ ਨਵੇਂ ਪੰਜਾਬੀ
ਕਿਸਾਨ ਆਗੂ ਜੋਗਿੰਦਰ ਉਗਰਾਹਾ ਨੇ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਤੋਂ ਬਹੁਤ ਕੁਝ ਸਿੱਖਿਆ ਹੈ ਇਸ ਲਈ ਅਸੀਂ ਸੰਯੁਕਤ ਕਿਸਾਨ ਮੋਰਚੇ ਦਾ ਸੰਵਿਧਾਨ ਬਣਾਉਣ ਜਾ ਰਹੇ ਹਾਂ, ਜਿਸ ਦੇ ਆਧਾਰ 'ਤੇ ਭਵਿੱਖ ਦੇ ਫੈਸਲੇ ਲਏ ਜਾਣਗੇ। ਜਦੋਂ ਵੀ ਕੋਈ ਕਿਸਾਨ ਜਥੇਬੰਦੀ ਮੋਰਚੇ ਦਾ ਹਿੱਸਾ ਬਣੇਗੀ ਤਾਂ ਉਸ ਦੇ ਲਈ ਨਿਯਮ ਤੈਅ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ 31 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿ ਮੁਹਾਲੀ ਵਿਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰਾ ਸਹਿਯੋਗ ਅਤੇ ਸਮਰਥਨ ਦਿੱਤਾ ਜਾ ਰਿਹਾ ਹੈ।