ਖ਼ਬਰਾਂ |

ਤਾਜ਼ਾ |

Madhya Pradesh News: ਕਾਰ 'ਚ ਜ਼ਿੰਦਾ ਸੜਿਆ ਤਿੰਨ ਸਾਲ ਦਾ ਮਾਸੂਮ ਬੱਚਾ, ਖੇਡਦੇ ਸਮੇਂ ਕਾਰ ਨੂੰ ਅਚਾਨਕ ਲੱਗੀ ਅੱਗ
Published : Feb 9, 2024, 6:31 pm IST
Updated : Feb 9, 2024, 6:43 pm IST
SHARE ARTICLE
A three-year-old innocent child was burnt alive in the car Madhya Pradesh News in punjabi
A three-year-old innocent child was burnt alive in the car Madhya Pradesh News in punjabi

Madhya Pradesh News: ਹਾਦਸੇ ਵਿਚ ਬੱਚਾ ਇਕੱਲਾ ਸੀ ਮੌਜੂਦ

:A three-year-old innocent child was burnt alive in the car Madhya Pradesh News in punjabi : ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਇਕ ਮਾਸੂਮ ਬੱਚੇ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਬੱਚਾ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਖੇਡ ਰਿਹਾ ਸੀ। ਕਾਰ ਨੂੰ ਅਚਾਨਕ ਅੱਗ ਲੱਗ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ ਇਸ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਘਪਲੇਬਾਜ਼ੀ ਕਰਨ ਦੇ ਦੋਸ਼ 'ਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ 

ਜਾਣਕਾਰੀ ਮੁਤਾਬਕ ਇਹ ਹਾਦਸਾ ਛਿੰਦਵਾੜਾ ਜ਼ਿਲ੍ਹੇ ਦੇ ਅਮਰਵਾੜਾ ਥਾਣਾ ਅਧੀਨ ਪੈਂਦੇ ਪਿੰਡ ਸਜਵਾ 'ਚ ਵਾਪਰਿਆ। ਜਾਣਕਾਰੀ ਅਨੁਸਾਰ ਤਿੰਨ ਸਾਲ ਦਾ ਅਭਿਸ਼ੇਕ ਆਪਣੇ ਪਿਤਾ ਦੀ ਜੀਵਨ ਵਿਸ਼ਵਕਰਮਾ ਦੀ ਕਾਰ 'ਚ ਬੈਠ ਕੇ ਖੇਡ ਰਿਹਾ ਸੀ। ਇਸ ਦੌਰਾਨ ਅਚਾਨਕ ਗੱਡੀ ਨੂੰ ਅੱਗ ਲੱਗ ਗਈ। ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਆਸਪਾਸ ਕੋਈ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਅੱਗ ਲੱਗਣ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਗੁਆਂਢੀਆਂ ਨੇ ਜਦੋਂ ਦੇਖਿਆ ਕਿ ਕਾਰ ਸੜ ਰਹੀ ਹੈ ਤਾਂ ਉਨ੍ਹਾਂ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: Lok Sabha Elections 2024: ਲੋਕ ਸਭਾ ਚੋਣਾਂ 'ਚ EVM ਦੀ ਸੁਰੱਖਿਆ ਹੋਵੇਗੀ ਮਜ਼ਬੂਤ, ਦੋ ਕਿਲੋਮੀਟਰ ਤੋਂ ਦੂਰ ਨਹੀਂ ਹੋਵੇਗਾ ਪੋਲਿੰਗ ਕੇਂਦਰ

ਕੁਝ ਦੇਰ ਬਾਅਦ ਹੀ ਮ੍ਰਿਤਕ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਨੂੰ ਸਭ ਸੁਆਹ ਹੋ ਗਿਆ ਸੀ। ਮੌਕੇ 'ਤੇ ਆਸ-ਪਾਸ ਦੇ ਲੋਕਾਂ ਨੇ ਕਾਰ 'ਚੋਂ ਮਾਸੂਮ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਕੇ ਅਮਰਵਾੜਾ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚਰਚਾ ਦਾ ਵਿਸ਼ਾ ਇਹ ਹੈ ਕਿ ਗੱਡੀ ਕਈ ਸਾਲਾਂ ਤੋਂ ਖੜ੍ਹੀ ਸੀ, ਜਿਸ ਵਿਚ ਨਾ ਤਾਂ ਇੰਜਣ ਸੀ, ਨਾ ਡੀਜ਼ਲ, ਨਾ ਹੀ ਟਾਇਰ, ਫਿਰ ਅੱਗ ਕਿਵੇਂ ਲੱਗੀ। ਇਹ ਵੀ ਖ਼ਦਸ਼ਾ ਹੈ ਕਿ ਇਹ ਸਾਜ਼ਿਸ਼ ਕਿਸੇ ਵੱਲੋਂ ਰਚੀ ਗਈ ਹੈ। ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

(For more Punjabi news apart from A three-year-old innocent child was burnt alive in the car Madhya Pradesh News in punjabi , stay tuned to Rozana Spokesman)

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement