ਦਿੱਲੀ ਵਿਧਾਨ ਸਭਾ ਚੋਣਾਂ ’ਚ ਹਾਰ ਮਗਰੋਂ ਕਾਂਗਰਸ ਅਤੇ ‘ਆਪ’ ਵਿਚਕਾਰ ਤੋਹਮਤਬਾਜ਼ੀ ਸ਼ੁਰੂ
Published : Feb 9, 2025, 10:51 pm IST
Updated : Feb 9, 2025, 10:51 pm IST
SHARE ARTICLE
Representative Image.
Representative Image.

ਕਾਂਗਰਸ ਦਿੱਲੀ ’ਚ ਆਮ ਆਦਮੀ ਪਾਰਟੀ (ਆਪ) ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਲਈ ਤਿਆਰ ਸੀ ਪਰ ਕੇਜਰੀਵਾਲ ਨੇ ਇਨਕਾਰ ਕਰ ਦਿਤਾ: ਤਾਰਿਕ ਹਮੀਦ ਕਰ 

  • ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਨੇ ‘ਆਪ’ ਦੀ ਹਾਰ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ 

ਸ੍ਰੀਨਗਰ/ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਹੱਥੋਂ ਹਾਰ ਮਗਰੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਤੋਹਮਤਬਾਜ਼ੀ ਸ਼ੁਰੂ ਹੋ ਗਈ ਹੈ। ਸਾਲ 2020 ’ਚ 62 ਅਤੇ 2015 ’ਚ 67 ਵਿਧਾਨ ਸਭਾ ਸੀਟਾਂ ਜਿੱਤਣ ਵਾਲੀ ‘ਆਪ’ ਦੀ ਗਿਣਤੀ ਘੱਟ ਕੇ 22 ਰਹਿ ਗਈ ਹੈ, ਜਦਕਿ ਭਾਜਪਾ ਨੇ 70 ਮੈਂਬਰੀ ਵਿਧਾਨ ਸਭਾ ’ਚ 48 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 

ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤਾਰਿਕ ਹਮੀਦ ਕਰ ਨੇ ਐਤਵਾਰ ਨੂੰ ਕਿਹਾ ਕਿ ਕਾਂਗਰਸ ਦਿੱਲੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਲਈ ਤਿਆਰ ਹੈ ਪਰ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਨਕਾਰ ਕਰ ਦਿਤਾ। 

ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਗਠਜੋੜ ਲਈ ਤਿਆਰ ਸੀ ਪਰ ਅਰਵਿੰਦ ਕੇਜਰੀਵਾਲ ਨੇ ਗਠਜੋੜ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿਤਾ। ਕਰ ਨੇ ਕਿਹਾ, ‘‘ਇਸ ਪੂਰੀ ਪ੍ਰਕਿਰਿਆ ਤੋਂ ਇਕ ਗੱਲ ਸਾਹਮਣੇ ਆਈ ਹੈ ਕਿ ਜਿੱਥੋਂ ਤਕ ‘ਇੰਡੀਆ’ ਗੱਠਜੋੜ ਦਾ ਸਵਾਲ ਹੈ, ਮੈਨੂੰ ਲਗਦਾ ਹੈ ਕਿ ਸਾਰਿਆਂ ਨੂੰ ਇਹੀ ਸੰਦੇਸ਼ ਹੈ ਕਿ ਕਾਂਗਰਸ ਤੋਂ ਬਿਨਾਂ ਤੁਸੀਂ ਕੁੱਝ ਨਹੀਂ ਕਰ ਸਕਦੇ।’’

ਕਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕੁਰਬਾਨੀਆਂ ਦਿੰਦੀ ਰਹੀ ਹੈ। ਉਨ੍ਹਾਂ ਕਿਹਾ, ‘‘ਜੰਮੂ-ਕਸ਼ਮੀਰ ’ਚ ਵੀ ਅਸੀਂ ਕੁਰਬਾਨੀ ਦਿਤੀ। ਪਰ ਜੇਕਰ ਉਨ੍ਹਾਂ ਨੂੰ ਅਜੇ ਵੀ ਲਗਦਾ ਹੈ ਕਿ ਇਕੱਲੇ ਜਾਣਾ ਹੀ ਬਦਲ ਹੈ ਤਾਂ ਉਨ੍ਹਾਂ ਨੂੰ ਦਿੱਲੀ ਵਰਗੇ ਨਤੀਜਿਆਂ ਲਈ ਤਿਆਰ ਰਹਿਣਾ ਚਾਹੀਦਾ ਹੈ।’’ ਕਾਂਗਰਸ ਨੇਤਾ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਕੇਜਰੀਵਾਲ ਦੀ ਹਾਰ ਹਨ। 

ਜਦਕਿ ਆਮ ਆਦਮੀ ਪਾਰਟੀ (ਆਪ) ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਨੇ ਐਤਵਾਰ ਨੂੰ ਦਿੱਲੀ ਚੋਣਾਂ ’ਚ ਪਾਰਟੀ ਦੀ ਹਾਰ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। ਖਾਨ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਅਪਣੀ ਚੋਣ ਸਫਲਤਾ ਨਾਲੋਂ ‘ਆਪ’ ਦੀ ਹਾਰ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਨੇ ਜਿੱਤਣ ਲਈ ਨਹੀਂ ਬਲਕਿ ‘ਆਪ’ ਦੀ ਹਾਰ ਯਕੀਨੀ ਬਣਾਉਣ ਲਈ ਚੋਣ ਲੜੀ ਸੀ। ਰਾਹੁਲ ਗਾਂਧੀ ਪਹਿਲੀ ਵਾਰ ਮੇਰੇ ਹਲਕੇ ’ਚ ਚੋਣ ਪ੍ਰਚਾਰ ਕਰਨ ਆਏ ਸਨ। ਉਹ ਜਾਣਦੀ ਸੀ ਕਿ ਉਸ ਦੇ ਜਿੱਤਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਉਹ ਸਾਨੂੰ ਹਰਾਉਣ ਲਈ ਦ੍ਰਿੜ ਸੀ।’’

‘ਆਪ’ ਅਤੇ ਕਾਂਗਰਸ ਵਿਰੋਧੀ ‘ਇੰਡੀਆ’ ਗੱਠਜੋੜ ਦੇ ਭਾਈਵਾਲ ਹਨ ਅਤੇ ਉਨ੍ਹਾਂ ਨੇ ਪਿਛਲੇ ਸਾਲ ਦਿੱਲੀ ’ਚ ਗਠਜੋੜ ’ਚ ਲੋਕ ਸਭਾ ਚੋਣਾਂ ਲੜੀਆਂ ਸਨ। ਖਾਨ ਨੇ ਕਿਹਾ ਕਿ ਗਠਜੋੜ ਦੇ ਭਾਈਵਾਲਾਂ ਨੂੰ ਹਰ ਸੂਬੇ ਵਿਚ ਸੱਭ ਤੋਂ ਮਜ਼ਬੂਤ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ। ਖ਼ਾਨ ਨੇ ਕਿਹਾ, ‘‘ਅਸੀਂ ਦਿੱਲੀ ’ਚ ਮਜ਼ਬੂਤ ਸੀ, ਕਾਂਗਰਸ ਨਹੀਂ। ਪਰ ਇਸ ਦੀਆਂ ਕਾਰਵਾਈਆਂ ਨੇ ਭਾਜਪਾ ਨੂੰ ਸੱਤਾ ’ਚ ਆਉਣ ’ਚ ਮਦਦ ਕੀਤੀ। ਕਾਂਗਰਸ ਕੋਲ ਗੁਆਉਣ ਲਈ ਕੁੱਝ ਨਹੀਂ ਸੀ ਪਰ ਉਸ ਦੀ ਰਣਨੀਤੀ ਨੇ ਧਰਮ ਨਿਰਪੱਖ ਵੋਟਰਾਂ ਨੂੰ ਸੱਭ ਤੋਂ ਵੱਧ ਨੁਕਸਾਨ ਪਹੁੰਚਾਇਆ।’’

ਆਮ ਆਦਮੀ ਪਾਰਟੀ ਨੂੰ 43.57 ਫੀ ਸਦੀ ਵੋਟਾਂ ਮਿਲੀਆਂ ਜਦਕਿ ਭਾਜਪਾ ਨੂੰ 45.56 ਫੀ ਸਦੀ ਵੋਟਾਂ ਮਿਲੀਆਂ। ਕਾਂਗਰਸ ਦਾ ਵੋਟ ਫ਼ੀਸਦ 6.34 ਫ਼ੀ ਸਦੀ ਸੀ। ਇਸ ਫਰਕ ਨੂੰ ਉਜਾਗਰ ਕਰਦੇ ਹੋਏ ਖਾਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਹਰ ਸੰਭਵ ਤਰੀਕੇ ਨਾਲ ਹਰਾਇਆ ਗਿਆ। 

ਜਦਕਿ ਖਾਨ ਦੇ ਦਾਅਵਿਆਂ ਦਾ ਜਵਾਬ ਦਿੰਦੇ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਨਰਿੰਦਰ ਨਾਥ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਜਿੱਤਣ ਲਈ ਚੋਣਾਂ ਲੜੀਆਂ ਸਨ। ਉਨ੍ਹਾਂ ਕਿਹਾ, ‘‘ਸਾਡਾ ਵੋਟਾਂ ’ਚ ਹਿੱਸਾ ਵਧਿਆ। ਅਸੀਂ ਜਿੱਤਣ ਦੇ ਇਰਾਦੇ ਨਾਲ ਚੋਣ ਲੜੀ ਸੀ, ਨਾ ਕਿ ਕਿਸੇ ਨੂੰ ਹਰਾਉਣ ਦੇ ਇਰਾਦੇ ਨਾਲ। ਇਹ ਵੱਖਰੀ ਗੱਲ ਹੈ ਕਿ ਸਾਡੀਆਂ ਵੋਟਾਂ ਦੀ ਗਿਣਤੀ 14 ਸੀਟਾਂ ’ਤੇ ‘ਆਪ’ ਦੀ ਹਾਰ ਦੇ ਫਰਕ ਤੋਂ ਵੱਧ ਹੈ।’’ ਇਕ ਹੋਰ ਕਾਂਗਰਸੀ ਨੇਤਾ ਨੇ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਦਾ ਸਿਹਰਾ ਦਿੱਲੀ ਦੇ ਪ੍ਰਧਾਨ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਇਸ ਦੀ ਸਰਗਰਮ ਮੁਹਿੰਮ ਨੂੰ ਦਿਤਾ।

Tags: delhi, congress, aap

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement