ਬਾਬਾ ਸਿੱਦੀਕੀ ਹੱਤਿਆ ਮਾਮਲੇ ਦੇ ਆਰੋਪੀ ਆਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ

By : JAGDISH

Published : Feb 9, 2026, 1:12 pm IST
Updated : Feb 9, 2026, 1:12 pm IST
SHARE ARTICLE
Akashdeep Singh, accused in Baba Siddiqui murder case, gets bail
Akashdeep Singh, accused in Baba Siddiqui murder case, gets bail

ਗ੍ਰਿਫ਼ਤਾਰ 27 ਆਰੋਪੀਆਂ 'ਚੋਂ ਜ਼ਮਾਨਤ ਪਾਉਣ ਵਾਲਾ ਆਕਾਸ਼ਦੀਪ ਸਿੰਘ ਪਹਿਲਾ ਵਿਅਕਤੀ

ਮੁੰਬਈ : ਬੰਬੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਗ੍ਰਿਫ਼ਤਾਰ  ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇ ਦਿੱਤੀ । ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ ਵਿੱਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਦੋਸ਼ੀ ਹੈ । ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ, ਪਰ ਇਸ ਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ 'ਤੇ ਕੋਈ ਅਸਰ ਨਹੀਂ ਪਵੇਗਾ । ਅਦਾਲਤ ਨੇ ਜ਼ਮਾਨਤ ਦੇ ਨਾਲ-ਨਾਲ ਸਖ਼ਤ ਸ਼ਰਤਾਂ ਵੀ ਲਗਾਈਆਂ । ਇਨ੍ਹਾਂ ਵਿੱਚ ਦੋਸ਼ੀ ਨੂੰ ਹਰ ਦੂਜੇ ਸੋਮਵਾਰ ਨੂੰ ਸਬੰਧਤ ਪੁਲਿਸ ਸਟੇਸ਼ਨ ਵਿੱਚ ਰਿਪੋਰਟ ਕਰਨ ਦੀ ਲੋੜ ਸ਼ਾਮਲ ਹੈ । ਉਹ ਹੇਠਲੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ ਛੱਡ ਸਕਦਾ ਅਤੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ।

21 ਸਾਲਾ ਆਕਾਸ਼ਦੀਪ ਸਿੰਘ ਨੂੰ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਸੀ । ਆਕਾਸ਼ਦੀਪ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ 24ਵਾਂ ਦੋਸ਼ੀ ਸੀ । ਹੁਣ ਤੱਕ ਇਸ ਕਤਲ ਕੇਸ ਵਿੱਚ 27 ਤੋਂ ਵੱਧ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement