ਕੋਰੋਨਾ ਵਾਇਰਸ ਦੇ ਚਲਦਿਆਂ ਮੋਦੀ ਦਾ ਬੰਗਲਾਦੇਸ਼ ਦੌਰਾ ਰੱਦ
Published : Mar 9, 2020, 12:24 pm IST
Updated : Mar 9, 2020, 12:24 pm IST
SHARE ARTICLE
Photo
Photo

ਬੰਗਲਾਦੇਸ਼ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸ਼ੇਖ ਮੁਜੀਬੁਰ ਰਹਿਮਾਨ ਦੀ ਜਯੰਤੀ ਦਾ ਸ਼ਤਾਬਦੀ ਸਮਾਰੋਹ ਰੱਦ ਕਰ ਦਿੱਤਾ ਹੈ।

ਨਵੀਂ ਦਿੱਲੀ: ਬੰਗਲਾਦੇਸ਼ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸ਼ੇਖ ਮੁਜੀਬੁਰ ਰਹਿਮਾਨ ਦੀ ਜਯੰਤੀ ਦਾ ਸ਼ਤਾਬਦੀ ਸਮਾਰੋਹ ਰੱਦ ਕਰ ਦਿੱਤਾ ਹੈ। ਇਸ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਵੀ ਜਾਣ ਵਾਲੇ ਸਨ ਪਰ ਉਹ ਹੁਣ ਨਹੀਂ ਜਾਣਗੇ। ਇਹ ਸ਼ਤਾਬਦੀ ਸਮਾਰੋਹ ਕੋਰੋਨਾ ਵਾਇਰਸ (COVID-19) ਦੇ ਕਾਰਨ ਰੱਦ ਕਰ ਦਿੱਤਾ ਗਿਆ ਹੈ।

PM Narendra ModiPhoto

ਪ੍ਰਧਾਨ ਮੰਤਰੀ ਮੋਦੀ 17 ਮਾਰਚ ਨੂੰ ਬੰਗਲਾਦੇਸ਼ ਦੌਰੇ ‘ਤੇ ਜਾਣ ਵਾਲੇ ਸਨ। ਅਬਦੁਲ ਚੌਧਰੀ ਨੇ ਹਸੀਨਾ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਚੌਧਰੀ ਨੇ ਕਿਹਾ ਕਿ COVID-19 ਨਾਲ ਸਬੰਧਿਤ ਸਿਹਤ ਘਟਨਾਵਾਂ ਨੂੰ ਦੇਖਦੇ ਹੋਏ ਜਨਮ ਸ਼ਤਾਬਦੀ ਸਮਾਰੋਹ ਜਾਂ ਤਾ ਮੁਲਤਵੀ ਕੀਤੇ ਜਾ ਰਹੇ ਹਨ ਜਾਂ ਉਹਨਾਂ ਦਾ ਘੇਰਾ ਘੱਟ ਕੀਤਾ ਜਾ ਰਿਹਾ ਹੈ।

PhotoPhoto

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਿਨਾ ਕਿਸੇ ਜਨਤਕ ਸਭਾ ਦੇ ਸਮਾਰੋਹ ਦਾ ਉਦਘਾਟਨ ਕਰੇਗੀ। ਅਧਿਕਾਰੀਆਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ ਦੋ ਲੋਕ ਇਟਲੀ ਤੋਂ ਆਏ ਸਨ ਅਤੇ ਉਹਨਾਂ ਦੇ ਸੰਪਰਕ ਵਿਚ ਆ ਕੇ ਤੀਜਾ ਵਿਅਕਤੀ ਵੀ ਪੀੜਤ ਹੋ ਗਿਆ।

PM Modi And Sheikh HasinaPhoto

ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਹੁਣ ਤੱਕ ਦੁਨੀਆ ਵਿਚ ਕੋਰੋਨਾ ਵਾਇਰਸ ਨਿਮੋਨੀਆ ਦੇ ਇਕ ਲੱਖ ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।

WHOPhoto

ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਮੁਤਾਬਕ 7 ਮਾਰਚ ਨੂੰ 10 ਵਜੇ ਤੱਕ ਵਿਸ਼ਵ ਵਿਚ ਕੋਰੋਨਾ ਵਾਇਰਸ ਦੇ 1 ਲੱਖ 1 ਹਜ਼ਾਰ 927 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਅਤੇ 3486 ਦੀ ਮੌਤ ਹੋ ਗਈ ਹੈ। ਬਿਆਨ ਅਨੁਸਾਰ ਚੀਨ ਅਤੇ ਹੋਰ ਦੇਸ਼ਾਂ ਦੇ ਤਜ਼ੁਰਬੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕੁਝ ਤਰੀਕਿਆਂ ਦੀ ਵਰਤੋਂ ਨਾਲ ਕੋਰੋਨਾ ਦੇ ਕਹਿਰ ਨੂੰ ਘੱਟ ਕੀਤਾ ਜਾ ਸਕਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement