ਬਹੁਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਪੁਲਿਸ ਕਰਮਚਾਰੀ ਸਣੇ ਮੌਤਾਂ ਦੀ ਗਿਣਤੀ ਹੋਈ 9
Published : Mar 9, 2021, 8:43 am IST
Updated : Mar 9, 2021, 8:48 am IST
SHARE ARTICLE
kolkata fire
kolkata fire

ਮਮਤਾ ਬੈਨਰਜੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਵਿੱਤੀ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ

ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੀ ਸਟ੍ਰੈਂਡ ਰੋਡ ਦੀ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।  ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਦੀ ਖਬਰ ਮਿਲੀ ਹੈ।  ਹਾਦਸੇ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਵਿੱਤੀ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਹਾਦਸੇ ਵਿਚ ਚਾਰ ਫਾਇਰਫਾਈਟਰ, ਦੋ ਰੇਲਵੇ ਕਰਮਚਾਰੀ ਅਤੇ ਇੱਕ ਪੁਲਿਸ ਕਰਮਚਾਰੀ ਸਣੇ ਨੌਂ ਲੋਕ ਮਾਰੇ ਗਏ। ਦੱਸਣਯੋਗ ਹੈ ਕਿ ਇਹ  ਅੱਗ ਕੱਲ ਸ਼ਾਮ ਕਰੀਬ 6 ਵਜੇ ਸ਼ੁਰੂ ਹੋਈ। ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਦਸ ਤੋਂ ਵੱਧ ਵਾਹਨ ਮੌਕੇ 'ਤੇ ਪਹੁੰਚੇ। ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਰਾਜਨੀਤਿਕ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ। 

tweettweet

ਪੀਯੂਸ਼ ਗੋਇਲ ਦਾ ਟਵੀਟ 
ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਕੋਲਕਾਤਾ ਅੱਗ ਹਾਦਸੇ 'ਤੇ ਦੁੱਖ ਜ਼ਾਹਰ ਕੀਤਾ ਹੈ। ਉਸਨੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ, ਰੇਲਵੇ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

Piyush goyal

Piyushgoyal

ਪ੍ਰਧਾਨ ਮੰਤਰੀ ਦਾ ਟਵੀਟ 

PM Modi

PM Modi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement