
ਕਿਹਾ ਕਿ ਹਰ ਮਨੁੱਖ ਨੂੰ ਬਾਹਰ ਰੌਲਾ ਪਾਉਣ ਨਾਲੋਂ ਪਹਿਲਾਂ ਅਪਣੇ ਮਨ ਨੂੰ ਜਿੱਤਣਾ ਚਾਹੀਦਾ ਹੈ ।
ਨਵੀਂ ਦਿੱਲੀ (ਸੈਸ਼ਵ ਨਾਗਰਾ) : ਚੰਡੀਗੜ੍ਹ ਤੋਂ ਦਿੱਲੀ ਸਿੰਘੂ ਬਾਰਡਰ ਖਾਸ ਤੌਰ ’ਤੇ ਪਹੁੰਚੀ ਬੀਬੀ ਨਵਜੋਤ ਕੌਰ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਅਸਲ ਮਤਲਬ ਔਰਤ ਦਾ ਸਨਮਾਨ ਕਰਨਾ ਅਤੇ ਆਪਣੇ ਮਨ ਨੂੰ ਜਿੱਤਣਾ ਹੈ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਬਾਹਰ ਰੌਲਾ ਪਾਉਣ ਤੋਂ ਪਹਿਲਾਂ ਆਪਣੇ ਮਨ ਨੂੰ ਜਿੱਤਣਾ ਚਾਹੀਦਾ ਹੈ ।
photoਬੀਬੀ ਨਵਜੋਤ ਕੌਰ ਨੇ ਅਪਣੇ ਵੱਖਰੇ ਢੰਗ ਦੇ ਪਹਿਰਾਵੇ ਬਾਰੇ ਦੱਸਦਿਆਂ ਕਿਹਾ ਕਿ ਮੇਰੇ ਪਰਿਵਾਰ ਨੇ ਹਮੇਸ਼ਾ ਹੀ ਮੇਰੇ ਪਹਿਰਾਵੇ ਨੂੰ ਉਤਸ਼ਾਹਤ ਕੀਤਾ ਹੈ । ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਮਰਦਾਂ ਵਾਲਾ ਪਹਿਰਾਵਾ ਪਾਉਣ ’ਤੇ ਮੇਰੇ ਪਰਿਵਾਰ ਨੇ ਕਦੇ ਵੀ ਕੋਈ ਇਤਰਾਜ਼ ਨਹੀਂ ਕੀਤਾ ਸਗੋਂ ਮੇਰਾ ਪਰਿਵਾਰ ਮੈਨੂੰ ਅਜਿਹੇ ਪਹਿਰਾਵੇ ਵਿਚ ਦੇਖ ਕੇ ਖ਼ੁਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਵਿਚ ਇਕ ਮੇਰੀ ਬੇਟੀ ਇਕ ਬੇਟਾ ਅਤੇ ਮੇਰਾ ਪਤੀ ਹੈ, ਅਸੀਂ ਸਾਰੇ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਦੇ ਹਾਂ । ਇਸੇ ਕਰਕੇ ਮੈਂ ਅਤੇ ਮੇਰਾ ਪਰਿਵਾਰ ਅਕਸਰ ਹੀ ਸਿੰਘੂ ਬਾਰਡਰ ’ਤੇ ਕਿਸਾਨੀ ਅੰਦੋਲਨ ਵਿਚ ਹਾਜ਼ਰੀ ਭਰਨ ਆਉਂਦੇ ਰਹਿੰਦੇ ਹਾਂ ।
photoਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਉਣ ਦੇ ਸੱਚੇ ਅਰਥ ਔਰਤ ਨੂੰ ਬਰਾਬਰਤਾ ਦੇ ਨਾਲ-ਨਾਲ ਉਸ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ । ਬੀਬੀ ਨਵਜੋਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਕਿਸਾਨੀ ਲਈ ਮੌਤ ਦੇ ਵਾਰੰਟ ਹਨ । ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨੀ ਦੇ ਖ਼ਿਲਾਫ਼ ਬਣਾਏ ਕਾਨੂੰਨ ਰੱਦ ਨਹੀਂ ਕਰਦੀ ਤਾਂ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਦੀ ਕਿਸਾਨੀ ਬਰਬਾਦ ਹੋ ਜਾਵੇਗੀ।