ਕਿਸਾਨੀ ਅੰਦੋਲਨ ਦੇ ਹੱਕ ਵਿਚ ਬ੍ਰਿਟਿਸ਼ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮਾਰਿਆ ਹਾਅ ਦਾ ਨਾਅਰਾ
Published : Mar 9, 2021, 10:17 pm IST
Updated : Mar 9, 2021, 10:19 pm IST
SHARE ARTICLE
British MP
British MP

ਪਾਰਟੀ, ਲਿਬਰਲ ਡੈਮੋਕਰੇਟਸ ਅਤੇ ਸਕਾਟਿਸ਼ ਨੈਸ਼ਨਲ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਭਾਰਤ ਸਰਕਾਰ ਦੀ ਪ੍ਰਤੀਕ੍ਰਿਆ ਬਾਰੇ ਚਿੰਤਾ ਜ਼ਾਹਰ ਕੀਤੀ।

ਲੰਡਨ: ਭਾਰਤ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ ਖੇਤੀਬੜੀ ਬਿਲਾਂ ਨੂੰ ਲੈ ਕੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ । ਇਸ ਸੰਘਰਸ਼ ਦੀ ਗੂੰਜ ਬ੍ਰਿਟਿਸ਼ ਸੰਸਦ ਤਕ ਵੀ ਪਹੁੰਚੀ ਗਈ ਹੈ।  ਪਾਰਟੀ, ਲਿਬਰਲ ਡੈਮੋਕਰੇਟਸ ਅਤੇ ਸਕਾਟਿਸ਼ ਨੈਸ਼ਨਲ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਭਾਰਤ ਸਰਕਾਰ ਦੀ ਪ੍ਰਤੀਕ੍ਰਿਆ ਬਾਰੇ ਚਿੰਤਾ ਜ਼ਾਹਰ ਕੀਤੀ।

British MP British MPਪੰਜਾਬੀ ਮੂਲ ਦੇ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਭਾਰਤ ਵਿਚ ਸੱਤਾਧਾਰੀ ਪਾਰਟੀ ਦੇ ਕੁੱਝ ਸਮਰਥਕਾਂ ਦਾ ਕਹਿਣਾ ਹੈ ਕਿ ਇਹ ਸਾਡਾ ਆਪਣਾ ਨਿੱਜੀ ਮਸਲਾ ਹੈ। ਤੁਸੀਂ ਇਸ ਤੋਂ ਦੂਰ ਰਹੋ ਪਰ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਕਿਉਂ ਚੁੱਪ ਰਹੀਏ। ਉਨ੍ਹਾਂ ਕਿਹਾ ਅਸੀਂ ਇਸ ਲਈ ਇਸ ਮੁੱਦੇ ਤੇ ਬੋਲ ਰਹੇ ਹਾਂ ਕਿਉਂਕਿ ਅਸੀਂ ਪੂਰੀ ਦੁਨੀਆ ਦੇ ਮਨੁੱਖੀ ਅਧਿਕਾਰਾਂ ਲਈ ਅਸੀਂ ਫ਼ਿਕਰਮੰਦ ਹਾਂ । 

UK UKਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਹੁਣ ਤੱਕ ਕਿਸਾਨੀ ਪ੍ਰਦਰਸ਼ਨ ਦੌਰਾਨ ਕੜਾਕੇ ਦੀ ਠੰਢ ਅਤੇ ਬਿਮਾਰ ਹੋਣ ਕਾਰਨ ਸੈਂਕੜੇ ਕਿਸਾਨਾਂ ਦੀ  ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਡੇ ਮਾਪੇ ਅਤੇ ਬਜ਼ੁਰਗ ਖੇਤਾਂ ਵਿਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦਾ ਪੰਜਾਬ ਤੇ ਜ਼ਮੀਨ ਨਾਲ ਗੂੜ੍ਹਾ ਨਾਤਾ ਹੈ। ਇਸ ਪ੍ਰਦਰਸ਼ਨ ਵਿਚ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਸ਼ਾਮਲ ਹਨ। ਉਨ੍ਹਾਂ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਅੰਦਾਜ਼ਾ ਲਗਾਓ ਉਨ੍ਹਾਂ ਨੂੰ ਕਿੰਨਾ ਦਰਦ ਹੁੰਦਾ ਹੋਵੇਗਾ ਜਦੋਂ ਉਨ੍ਹਾਂ ਤੇ ਸੁਰੱਖਿਆ ਫੋਰਸਾਂ ਜ਼ਰੀਏ ਹੰਝੂ ਗੈਸ ਕੁੱਟਮਾਰ ਅਤੇ ਪਾਣੀ ਦੀਆਂ ਬੁਛਾੜਾਂ ਪਾਈਆਂ ਜਾਣ।  

British MP British MPਢੇਸੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਜਾਨਵਰਾਂ ਵਾਂਗ ਕੁੱਟਿਆ ਗਿਆ ਬੈਰੀਗੇਟ ਕੰਡੇਦਾਰ ਤਾਰ ਅਤੇ ਖ਼ਤਰਨਾਕ ਕਿਲਾਂ ਇੰਝ ਲਗਾਈਆਂ ਗਈਆਂ ਜਿਵੇਂ ਕੋਈ ਕੌਮਾਂਤਰੀ ਸਰਹੱਦ ਹੋਵੇ ਨਾ ਕਿ ਕੋਈ ਰਾਜਧਾਨੀ । ਉਨ੍ਹਾਂ ਕਿਹਾ ਮੰਦਭਾਗੀ ਗੱਲ ਇਹ ਹੈ ਕਿ ਅਸਲ ਵਿਚ ਬਾਰਡਰਾਂ ਤੇ ਫੌਜ ਵਿਚ ਕੰਮ ਕਰਨ ਵਾਲੇ ਉਨ੍ਹਾਂ ਕਿਸਾਨਾਂ ਦੇ ਹੀ ਬੱਚੇ ਹਨ।

Farmers ProtestFarmers Protestਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਸਮੇਤ ਨੌਜੁਆਨ ਔਰਤਾਂ ਨੂੰ ਵੀ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਹਿਰਾਸਤ ਦੌਰਾਨ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਕਿਹਾ ਲੱਖਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਪੂਰੇ ਭਾਰਤ ਵਿਚ ਵੱਖ-ਵੱਖ ਧਰਮਾਂ ਦੇ ਹਨ । ਜਿਹੜੇ ਜ਼ਿਆਦਾਤਰ ਸਿੱਖ ਨੇ ਗੋਦੀ ਮੀਡੀਆ ਅਤੇ ਹੋਰ ਸ਼ਰਾਰਤੀ ਤਾਕਤਾਂ ਵੱਲੋਂ ਉਨ੍ਹਾਂ ਨੂੰ ਅਤਿਵਾਦੀ ਦੱਸ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਿਹੜੇ ਮੁਸਲਮਾਨ ਹਨ ਉਨ੍ਹਾਂ ਨੂੰ ਪਾਕਿਸਤਾਨੀ, ਸਿੱਖਾਂ ਨੂੰ ਖ਼ਾਲਿਸਤਾਨੀ ਅਤੇ ਵੱਖਵਾਦੀ ਦੱਸਿਆ ਜਾ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement