ਕਿਸਾਨਾਂ ਦੀ ਹਮਾਇਤ ਕਰਨ ਵਾਲੀ ਦਾਦੀ ‘ਮਹਿੰਦਰ ਕੌਰ’ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਤ
Published : Mar 9, 2021, 8:14 am IST
Updated : Mar 9, 2021, 8:16 am IST
SHARE ARTICLE
Delhi CM Arvind Kejriwal honours Punjab's ‘dadi’
Delhi CM Arvind Kejriwal honours Punjab's ‘dadi’

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਦਾਦੀ ਮਾਂ ਮੋਹਿੰਦਰ ਕੌਰ ਨੂੰ ਬੇਮਿਸਾਲ ਸਾਹਸ ਦੀ ਮਿਸਾਲ ਦਿੰਦੇ ਹੋਏ ਕਿਸਾਨ ਅੰਦੋਲਨ ਨੂੰ ਸਮਥਰਨ ਦੇਣ ਲਈ ਸਨਮਾਨਤ ਕੀਤਾ ਗਿਆ

ਨਵੀਂ ਦਿੱਲੀ: ਬੀਤੇ ਦਿਨੀ ਪੂਰਾ ਦੇਸ਼ ਕੌਮਾਂਤਰੀ ਮਹਿਲਾ ਦਿਵਸ ਮਨਾ ਰਿਹਾ ਸੀ ਅਤੇ ਨਾਰੀ ਸ਼ਕਤੀ ਨੂੰ ਸਲਾਮ ਆਖ ਰਿਹਾ ਸੀ। ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਸ਼ੁੱਭਕਾਮਨਾਵਾਂ ਦਿਤੀਆਂ। ਇਸ ਦੌਰਾਨ ਔਰਤਾਂ ਲਈ ਦਿੱਲੀ ਕਮਿਸ਼ਨ ਆਫ਼ ਵਿਮੈਨ ਵਲੋਂ ਇਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ’ਚ ਦੇਸ਼ ਦੀਆਂ ਬਹਾਦਰ ਔਰਤਾਂ ਨੂੰ ਸਨਮਾਨਤ ਕੀਤਾ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਦਾਦੀ ਮਾਂ ਮੋਹਿੰਦਰ ਕੌਰ ਨੂੰ ਬੇਮਿਸਾਲ ਸਾਹਸ ਦੀ ਮਿਸਾਲ ਦਿੰਦੇ ਹੋਏ ਕਿਸਾਨ ਅੰਦੋਲਨ ਨੂੰ ਸਮਥਰਨ ਦੇਣ ਲਈ ਸਨਮਾਨਤ ਕੀਤਾ ਗਿਆ। 


mahinder kaurmahinder kaur

ਪ੍ਰੋਗਰਾਮ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ।  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਚੰਦਰਯਾਨ ਮਿਸ਼ਨ ਦੀ ਵਿਗਿਆਨਕਾਂ ਨੂੰ ਪੁਲਾੜ ਖੇਤਰ ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਲਈ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ। 

arvind kejriwal honourArvind kejriwal honour  honours Punjab's ‘dadi

ਪ੍ਰੋਰਾਮ ਦੌਰਾਨ ਅਪਣੇ ਸੰਬੋਧਨ ਵਿਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦਿੱਲੀ ਕਮਿਸ਼ਨ ਆਫ਼ ਵਿਮੈਨ ਨੂੰ ਵਧਾਈ ਦੇਣਾ ਚਾਹਾਂਗਾ, ਜਿਨ੍ਹਾਂ ਨੇ ਆਮ ਲੋਕਾਂ ਦੇ ਖ਼ਾਸ ਕੰਮ ਨੂੰ ਜਨਤਾ ਤਕ ਪਹੁੰਚਾਉਣ ਦਾ ਬੀੜਾ ਚੁੱਕਿਆ। ਦੇਸ਼ ਭਰ ਤੋਂ ਅਜਿਹੇ ਹੀਰੇ ਚੁਣ ਕੇ ਲਿਆਂਦੇ ਹਨ, ਜਿਨ੍ਹਾਂ ਨੇ ਸਮਾਜ ਲਈ ਬਿਹਤਰੀ ਲਈ ਕੰਮ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ ਜਾਂਦਾ ਹੈ। 

SHARE ARTICLE

ਏਜੰਸੀ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement