ਅੱਧੇ ਸਰੀਰ ਦਾ ਮਾਲਕ ਹੋਣ ਮਗਰੋਂ ਵੀ ਸ਼ਿਮਲਾ ਤੋਂ ਕਿਸਾਨੀ ਸੰਘਰਸ਼ ਪਹੁੰਚਿਆ ਇਹ ਨੌਜਵਾਨ
Published : Mar 9, 2021, 1:52 pm IST
Updated : Mar 9, 2021, 3:05 pm IST
SHARE ARTICLE
Kissan
Kissan

ਵੀਲ੍ਹ ਚੇਅਰ ’ਤੇ ਕਿਸਾਨਾਂ ਦਾ ਸਾਥ ਦੇਣ ਲਈ ਸ਼ਿਮਲਾ ਤੋਂ ਦਿੱਲੀ ਪਹੁੰਚੇ ਸ਼ਖ਼ਸ ਦਾ ਜਜ਼ਬਾ ਦੇਖੋ...

ਨਵੀਂ ਦਿੱਲੀ (ਸੁਰਖ਼ਾਬ ਚੰਨ): ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨਾਂ ਵੱਲੋਂ ਦਿਨ-ਰਾਤ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਬਿਲਾਂ ਦੇ ਖਿਲਾਫ਼ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਥੇ ਹੀ ਅਦਿਤਯ ਨੌਜਵਾਨ ਦੇ ਸਰੀਰ ਦਾ ਲੱਕ ਤੋਂ ਹੇਠ ਵਾਲਾ ਪਾਸਾ ਨਹੀਂ ਹੈ ਪਰ ਕਿਸਾਨੀ ਅੰਦੋਲਨ ਦਾ ਜਨੂੰਨ ਇਸ ਨੌਜਵਾਨ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ।

ਅੱਜ ਅੱਧੇ ਸਰੀਰ ਦੇ ਮਾਲਕ ਨੌਜਵਾਨ ਦਿੱਲੀ ਮੋਰਚੇ ਵਿਚ ਪਹੁੰਚਣ ਲਈ ਆਪਣੀ ਵੀਲ੍ਹ ਚੇਅਰ ਰਾਹੀਂ ਸ਼ਿਮਲੇ ਦਾ ਸਫ਼ਰ ਤੈਅ ਕਰਕੇ ਦਿੱਲੀ ਕਿਸਾਨ ਮੋਰਚੇ ‘ਤੇ ਪਹੁੰਚਿਆ ਹੈ। ਨੌਜਵਾਨ ਨਾਲ ਗੱਲਬਾਤ ਕੀਤੀ ਗਈ, ਜਿੱਥੇ ਉਨ੍ਹਾਂ ਨੇ ਮੋਦੀ ਸਰਕਾਰ ਖਿਲਾਫ਼ ਭੜਾਸ ਕੱਢੀ ਉਥੇ ਹੀ ਨੌਜਵਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਕਿਸਾਨੀ ਸੰਘਰਸ਼ ਨਾਲ ਜੁੜਨਾ ਚਾਹੀਦਾ ਹੈ।

KissanKissan

ਉਨ੍ਹਾਂ ਕਿਹਾ ਕਿ ਮੈਨੂੰ ਮੇਰੇ ਦੋਸਤ ਇੱਥੇ ਲੈ ਕੇ ਆਏ ਹਨ, ਤੇ ਮੈਂ ਸੰਘਰਸ਼ ਵਿਚ ਦੂਜੀ ਵਾਰ ਆਇਆ ਹਾਂ। ਨੌਜਵਾਨ ਨੇ ਕਿਹਾ ਕਿ ਮੇਰੇ ਦੋਸਤਾਂ ਮਿੱਤਰਾਂ ਵੱਲੋਂ ਵੀ ਕਿਸਾਨਾਂ ਦੇ ਸੰਘਰਸ਼ ਵਿਚ ਪਹੁੰਚਣ ‘ਤੇ ਮੇਰੇ ਜਜ਼ਬੇ ਦੀ ਤਾਰੀਫ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਅਸੀਂ ਹਿਮਾਚਲ ਵਿਚ ਸੇਬਾਂ ਦੀ ਖੇਤੀ ਕਰਦੇ ਹਾਂ, ਮੈਂ ਵੀ ਕਿਸਾਨ ਹਾਂ ਤੇ ਮੈਂ ਕਿਸਾਨਾਂ ਦਾ ਦਰਦ ਸਮਝ ਰਿਹਾ ਹਾਂ।

KissanKissan

ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 250 ਤੋਂ 300 ਤੱਕ ਮੌਤਾਂ ਹੋ ਚੁੱਕੀਆਂ ਹਨ ਪਰ ਸਰਕਾਰ ਦੇ ਕੰਨ ‘ਤੇ ਜੂੰਅ ਨਹੀਂ ਸਰਕ ਰਹੀ, ਇਹ ਕੇਂਦਰ ਸਰਕਾਰ ਦੀ ਗੰਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਰਕਾਰ ਨੂੰ ਲੋਕਾਂ ਦੁਆਰਾ ਬਦਲ ਦੇਣਾ ਚਾਹੀਦਾ ਹੈ ਕਿਉਂਕਿ ਜਿਹੜੀ ਸਰਕਾਰ ਆਪਣੇ ਅੰਨਦਾਤਾ ਦੀ ਜਾਨ ਲੈ ਕੇ ਤਰੱਕੀ ਚਾਹੁੰਦੀ ਹੈ।

Kissan LeadersKissan Leaders

ਉਸਦੀ ਕਦੇ ਵੀ ਤਰੱਕੀ ਨਹੀਂ ਹੋ ਸਕਦੀ ਪਰ ਜੇ ਸਰਕਾਰ ਤਰੱਕੀ ਚਾਹੁੰਦੀ ਹੈ ਤਾਂ ਆਪਣੇ ਦੇਸ਼ ਦੇ ਲੋਕਾਂ ਦੀ ਖੁਸ਼ੀ ਵਿਚ ਤਰੱਕੀ ਕਰਨਾ ਸਿੱਖ ਲਏ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਕਿਸਾਨੀ ਬਚਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਕਿਸਾਨੀ ਸੰਘਰਸ਼ ਵਿਚ ਜੁੜਨਾ ਚਾਹੀਦਾ ਹੈ ਤਾਂ ਜੋ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement