ਕਿਸਾਨਾਂ ਦੇ ਸਮਰਥਨ ’ਚ ਡਟੀ ਐਡਵੋਕੇਟ ਨਵਨੀਤ ਚਾਹਲ, ਕੇਂਦਰ ਸਰਕਾਰ ਦੀਆਂ ਸਾਜ਼ਿਸ਼ਾਂ ਤੋਂ ਚੁੱਕੇ ਪਰਦੇ
Published : Mar 9, 2021, 8:07 pm IST
Updated : Mar 9, 2021, 8:12 pm IST
SHARE ARTICLE
Farmer Protest
Farmer Protest

ਇਸ ਕਿਸਾਨੀ ਸੰਘਰਸ਼ ਨੇ ਸਾਨੂੰ ਸਾਰਿਆਂ ਨੂੰ ਜਾਗਰੂਕ ਕੀਤਾ, ਹੁਣ ਤੱਕ ਸਾਨੂੰ ਕਿਸਾਨਾਂ ਦੀ ਹਾਲਤ ਬਾਰੇ ਨਹੀਂ ਸੀ ਪਤਾ

ਨਵੀਂ ਦਿੱਲੀ, (ਸੁਰਖ਼ਾਬ ਚੰਨ): ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨਾਂ ਵੱਲੋਂ ਦਿਨ-ਰਾਤ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਥੇ ਹੀ ਮਹਿਲਾ ਦਿਵਸ ਦੌਰਾਨ ਵਕੀਲ ਨਵਨੀਤ ਚਾਹਲ ਬਾਰਡਰ ਤੇ ਪੁੱਜੇ ਹਨ । ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੇ ਸਾਨੂੰ ਸਾਰਿਆਂ ਨੂੰ ਜਾਗਰੂਕ ਕੀਤਾ ਹੈ ਕਿਉਂਕਿ ਹੁਣ ਤੱਕ ਸਾਨੂੰ ਕਿਸਾਨਾਂ ਦੀ ਹਾਲਤ ਬਾਰੇ ਨਹੀਂ ਪਤਾ ਸੀ। 

photophotoਉਨ੍ਹਾਂ ਕਿਹਾ ਕਿ ਜਦੋਂ ਇਹ ਕਾਨੂੰਨ ਆਏ ਸੀ ਤਾਂ ਉਦੋਂ ਵੀ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਪਤਾ ਨਹੀਂ ਸੀ ਪਰ ਕਿਸਾਨ ਜਦੋਂ ਦੇ 26 ਨਵੰਬਰ ਦੇ ਇੱਥੇ ਆਏ ਹਨ ਉਦੋਂ ਹੀ ਲੋਕਾਂ ਵਿਚ ਜਾਗਰੂਕਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਅਤੇ ਹਰਿਆਣਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਮੁੱਦਾ ਨਾ ਚੁੱਕਿਆ ਹੁੰਦਾ ਤਾਂ ਪੰਜਾਬ ਤੇ ਹਰਿਆਣਾ ਮੁੜ ਸੁਰਜੀਤ ਨਾ ਹੁੰਦਾ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ ਉਹ ਗੈਰਸੰਵਿਧਾਨਕ ਤਰੀਕੇ ਨਾਲ ਪਾਸ ਕੀਤੇ ਗਏ ਹਨ। 

photophotoਉਨ੍ਹਾਂ ਕਿਹਾ ਕਿ ਇਕ ਐਕਟ 7 ਪੇਜ਼ ਦਾ ਹੈ ਤੇ ਇੱਕ ਐਕਟ 13 ਪੇਜ਼ ਦਾ ਹੈ ਪਰ ਜੇਕਰ ਕੇਂਦਰ ਸਰਕਾਰ ਇਨ੍ਹਾਂ ਵਿਚ ਸੋਧ ਕਰਨ ਲੱਗ ਜਾਵੇ, ਇਸ ਤੋਂ ਚੰਗਾ ਹੈ ਉਹ ਕਾਨੂੰਨ ਹੀ ਦੁਬਾਰਾ ਲਿਖ ਦੇਣ। ਉਨ੍ਹਾਂ ਕਿਹਾ ਕਿ ਕਿਤੇ-ਨਾ ਕਿਤੇ ਕੇਂਦਰ ਸਰਕਾਰ ਦੀ ਪੂੰਜੀਪਤੀਆਂ ਨਾਲ ਮਿਲੀਭੁਗਤ ਹੈ ਕਿਉਂਕਿ ਐਕਟ ਤੋਂ ਪਹਿਲਾਂ ਹੀ ਪੂਰੇ ਦੇਸ਼ ਵਿਚ ਪੂੰਜੀਪਤੀਆਂ ਦੇ ਸਟੋਰ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦਾ ਮੰਨਣਾ ਹੈ ਕਿ ਇਹ ਕਾਲੇ ਕਾਨੂੰਨ ਲੋਕਾਂ ਦੇ ਫਾਇਦੇ ਲਈ ਹਨ ਤਾਂ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਲੋਕਾਂ ਨਾਲ ਬੈਠ ਕੇ ਗੱਲ ਕਿਉਂ ਨਹੀਂ ਕਰ ਰਹੀ ਹੈ।

photophotoਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਕਿਸਾਨਾਂ ਨੂੰ ਸਲੂਟ ਕਰਦੀ ਹਾਂ ਕਿ ਜਿਨ੍ਹਾਂ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਮੁੱਦਾ ਚੁੱਕਿਆ ਗਿਆ ਕਿਉਂਕਿ ਜਦੋਂ ਇਹ ਕਾਲੇ ਕਾਨੂੰਨ ਆਏ ਸੀ ਤਾਂ ਅਸੀਂ ਨਹੀਂ ਪੜ੍ਹੇ ਸਨ ਪਰ ਜਦੋਂ ਕਿਸਾਨਾਂ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਫਿਰ ਸਾਨੂੰ ਇਨ੍ਹਾਂ ਕਾਲੇ ਕਾਨੂੰਨਾਂ ਦੇ ਨੁਕਸਾਨ ਬਾਰੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਬੀਬੀਆਂ ਦਾ ਅਹਿਮ ਰੋਲ ਹੈ ਕਿਉਂਕਿ ਇਹ ਆਪਣੇ ਹੱਕਾਂ ਲਈ ਸ਼ੁਰੂ ਤੋਂ ਲੜਦੀਆਂ ਆ ਰਹੀਆਂ ਹਨ ਤੇ ਲੜਦੀਆਂ ਰਹਿਣਗੀਆਂ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement