ਸੁਪਰੀਮ ਕੋਰਟ ਨੇ ਬੰਗਾਲ ਚੋਣਾਂ ਵਿਚ 'ਜੈ ਸ਼੍ਰੀ ਰਾਮ' ਦੇ ਨਾਅਰੇ 'ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
Published : Mar 9, 2021, 11:16 pm IST
Updated : Mar 9, 2021, 11:16 pm IST
SHARE ARTICLE
Supreme Court
Supreme Court

ਜਦੋਂਕਿ ਇਕ ਹੋਰ ਕੇਸ ਵਿਚ ਸਾਬਕਾ ਆਈਪੀਐਸ ਅਧਿਕਾਰੀ ਭਾਰਤੀ ਘੋਸ਼ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਖ਼ਿਲਾਫ਼ ਰੋਕ ਲਾ ਦਿੱਤੀ ਗਈ ਸੀ।

ਕੋਲਕਾਤਾ:ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਸੁਪਰੀਮ ਕੋਰਟ ਤੋਂ ਦੋ ਜਿੱਤਾਂ ਮਿਲੀਆਂ। ਇਕ ਪਾਸੇ ਅਦਾਲਤ ਨੇ ਚੋਣ ਮੁਹਿੰਮ ਵਿਚ ਜੈ ਜੈ ਰਾਮ ਦੇ ਨਾਅਰੇ ਲਗਾਉਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਦੋਂਕਿ ਇਕ ਹੋਰ ਕੇਸ ਵਿਚ ਸਾਬਕਾ ਆਈਪੀਐਸ ਅਧਿਕਾਰੀ ਭਾਰਤੀ ਘੋਸ਼ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਖ਼ਿਲਾਫ਼ ਰੋਕ ਲਾ ਦਿੱਤੀ ਗਈ ਸੀ।

Mamata BanerjeeMamata Banerjeeਸੁਪਰੀਮ ਕੋਰਟ ਦੇ ਵਕੀਲ ਮਨੋਹਰ ਲਾਲ ਸ਼ਰਮਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਧਾਰਮਿਕ ਨਾਅਰਿਆਂ ਦੀ ਵਰਤੋਂ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 123 (3) ਅਤੇ 125 ਦੇ ਤਹਿਤ ਇੱਕ ਜੁਰਮ ਹੈ। ਇਨ੍ਹਾਂ ਉਪਬੰਧਾਂ ਅਨੁਸਾਰ, ਕਿਸੇ ਵੀ ਉਮੀਦਵਾਰ ਜਾਂ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਧਰਮ, ਜਾਤ, ਫਿਰਕੇ ਜਾਂ ਭਾਸ਼ਾ ਦੇ ਨਾਮ 'ਤੇ ਭਾਵਨਾਵਾਂ ਭੜਕਾਉਣ ਦੀ ਆਗਿਆ ਨਹੀਂ ਹੈ।

Mamata Banerjee vs. Shuhendu Adhikari'sMamata Banerjee vs. Shuhendu Adhikari'sਪਟੀਸ਼ਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨੇਤਾ ਸ਼ੁਭੇਂਦੁ ਅਧਿਕਾਰ ਅਧਿਕਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਸੀਬੀਆਈ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਰਾਜਨੀਤੀ ਪਾਰਟੀ ਨੂੰ ਧਾਰਮਿਕ ਨਾਅਰਿਆਂ ਦੀ ਵਰਤੋਂ ਕਰਨ ਤੋਂ ਰੋਕਣ ਦੀ ਮੰਗ ਵੀ ਕੀਤੀ ਗਈ। ਚੀਫ਼ ਜਸਟਿਸ ਆਫ ਇੰਡੀਆ ਐਸ ਏ ਬੋਬੜੇ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪਟੀਸ਼ਨਰ ਨੂੰ ਹਾਈ ਕੋਰਟ ਜਾਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement