
ਡਾ. ਮਨਮੋਹਨ ਸਿੰਘ ਦੀ ਸਰਕਾਰ ’ਚ ਰਹਿ ਚੁੱਕੇ ਹਨ ਰੱਖਿਆ ਮੰਤਰੀ
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਹ ਕੋਈ ਚੋਣ ਨਹੀਂ ਲੜਨਗੇ। ਏ ਕੇ ਐਂਟਨੀ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ।
A. K. Antony
ਦੱਸ ਦੇਈਏ ਕਿ ਏ ਕੇ ਐਂਟਨੀ ਇਸ ਸਮੇਂ ਕੇਰਲ ਤੋਂ ਰਾਜ ਸਭਾ ਮੈਂਬਰ ਹਨ ਅਤੇ ਉਨ੍ਹਾਂ ਦਾ ਕਾਰਜਕਾਲ 2 ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ। ਏ ਕੇ ਐਂਟਨੀ ਪਹਿਲੀ ਵਾਰ ਸਾਲ 1970 ਵਿੱਚ ਕੇਰਲ ਵਿੱਚ ਵਿਧਾਇਕ ਬਣੇ ਸਨ ਅਤੇ 52 ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਪਿਛਲੇ ਸਾਲ ਕੇਰਲ ਵਿਧਾਨ ਸਭਾ ਚੋਣਾਂ ਦੌਰਾਨ ਐਂਟਨੀ ਨੇ ਕਿਹਾ ਸੀ ਕਿ ਉਹ ਹੁਣ ਚੋਣ ਰਾਜਨੀਤੀ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ। 81 ਸਾਲਾ ਏ.ਕੇ.ਐਂਟਨੀ ਨੇ ਕਿਹਾ ਕਿ ਮੈਂ ਸੋਨੀਆ ਜੀ ਨੂੰ ਸਰਗਰਮ ਸਿਆਸਤ ਛੱਡਣ ਬਾਰੇ ਸੂਚਿਤ ਕਰ ਦਿੱਤਾ ਹੈ। ਮੈਂ ਇਸ ਬਾਰੇ ਕੁਝ ਮਹੀਨੇ ਪਹਿਲਾਂ ਹੀ ਸੋਨੀਆ ਗਾਂਧੀ ਨੂੰ ਗੈਰ ਰਸਮੀ ਤੌਰ 'ਤੇ ਸੂਚਿਤ ਕੀਤਾ ਸੀ।
A. K. Antony
ਦੱਸ ਦੇਈਏ ਕਿ ਸਾਲ 1970 ’ਚ ਪਹਿਲੀ ਵਾਰ ਵਿਧਾਇਕ ਬਣੇ ਐਂਟਨੀ 52 ਸਾਲ ਤੋਂ ਭਾਰਤ ਦੀ ਸਰਗਰਮ ਰਾਜਨੀਤੀ ਵਿਚ ਸ਼ਾਮਲ ਰਹੇ ਹਨ। ਮਹਿਜ 37 ਸਾਲ ਦੀ ਉਮਰ ’ਚ ਉਹ ਪਹਿਲੀ ਵਾਰ ਕੇਰਲ ਦੇ ਮੁੱਖ ਮੰਤਰੀ ਬਣੇ ਅਤੇ ਇਸ ਦੇ ਨਾਲ ਹੀ 3 ਵਾਰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਬਿਰਾਜਮਾਨ ਰਹੇ। ਇਸ ਤੋਂ ਇਲਾਵਾ 5 ਵਾਰ ਰਾਜ ਸਭਾ ਦੇ ਸੰਸਦ ਮੈਂਬਰ ਰਹੇ, 3 ਵਾਰ ਕੇਂਦਰੀ ਮੰਤਰੀ ਰਹੇ ਅਤੇ 10 ਸਾਲ ਤਕ ਕਾਂਗਰਸ ਦੀ ਅਨੁਸ਼ਾਸਿਤ ਕਮੇਟੀ ਦੇ ਪ੍ਰਧਾਨ ਰਹੇ। ਐਂਟਨੀ ਕਾਂਗਰਸ ਦੇ ਭਰੋਸੇਮੰਦ ਨੇਤਾਵਾਂ ’ਚੋਂ ਇਕ ਮੰਨੇ ਜਾਂਦੇ ਰਹੇ ਹਨ। ਉਨ੍ਹਾਂ ਨੇ ਮਰਹੂਮ ਇੰਦਰਾ ਗਾਂਧੀ ਅਤੇ ਮਰਹੂਮ ਰਾਜੀਵ ਗਾਂਧੀ ਨਾਲ ਕੰਮ ਕੀਤਾ। ਇਸ ਤੋਂ ਇਲਾਵਾ ਸਾਲ 2004 ’ਚ ਡਾ. ਮਨਮੋਹਨ ਸਿੰਘ ਦੀ ਸਰਕਾਰ ’ਚ ਰੱਖਿਆ ਮੰਤਰੀ ਵੀ ਰਹੇ।