
ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਐਫਐਸਐਲ ਟੀਮ ਮੌਕੇ 'ਤੇ ਪਹੁੰਚ ਗਈ ਹੈ
ਊਧਮਪੁਰ : ਊਧਮਪੁਰ ਦੇ ਸਲਾਥੀਆ ਚੌਕ 'ਤੇ ਬੁੱਧਵਾਰ ਯਾਨੀ ਅੱਜ ਦੁਪਹਿਰ ਨੂੰ ਸ਼ੱਕੀ ਹਾਲਾਤ ਵਿਚ ਧਮਾਕਾ ਹੋਇਆ। ਇਸ ਧਮਾਕੇ 'ਚ ਹੁਣ ਤੱਕ 1 ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 13 ਲੋਕ ਜ਼ਖਮੀ ਹੋ ਗਏ ਹਨ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
Blast
ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਐਫਐਸਐਲ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਕਿਸ ਤਰ੍ਹਾਂ ਦਾ ਧਮਾਕਾ ਹੈ। ਇਸ ਦੇ ਨਾਲ ਹੀ ਪੁਲਿਸ ਇਸ ਧਮਾਕੇ ਦੀ ਅੱਤਵਾਦੀ ਹਮਲੇ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।
udhampur blast
ਰਿਪੋਰਟ ਮੁਤਾਬਕ ਬਾਜ਼ਾਰ 'ਚ ਇਹ ਧਮਾਕਾ ਅੱਜ ਦੁਪਹਿਰ ਨੂੰ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਸਾਰੇ ਪਾਸੇ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਆਸ-ਪਾਸ ਦੇ ਲੋਕਾਂ ਅਤੇ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਆਸਪਾਸ ਦੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ।
blast
ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਧਮਾਕਾ ਇਕ ਸਬਜ਼ੀ ਵਿਕਰੇਤਾ ਦੀ ਗਲੀ 'ਚ ਹੋਇਆ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਇਸ ਧਮਾਕੇ ਦੀ ਜਾਣਕਾਰੀ ਦਿੱਤੀ ਹੈ। ਊਧਮਪੁਰ ਦੇ ਐਸ.ਐਸ.ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।