
ਭਾਰਤ ਸਰਕਾਰ ਨੇ ਆਪਰੇਸ਼ਨ ਗੰਗਾ ਤਹਿਤ ਆਪਣੇ ਨਾਗਰਿਕਾਂ ਨੂੰ ਤਾਂ ਬਚਾ ਲਿਆ ਪਰ ਉਹਨਾਂ ਦੇ ਨਾਲ ਹੀ ਗੁਆਂਢੀ ਮੁਲਕਾਂ ਦੇ ਨਾਗਰਿਕਾਂ ਨੂੰ ਵੀ ਉਥੋਂ ਕੱਢਿਆ ਗਿਆ।
ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਜੰਗ ਕਾਰਨ ਪੂਰੀ ਦੁਨੀਆ ਚਿੰਤਤ ਹੈ। ਹਾਲਾਂਕਿ ਭਾਰਤ ਵਲੋਂ ਓਪਰੇਸ਼ਨ ਗੰਗਾ ਤਹਿਤ ਉੱਥੇ ਫਸੇ ਆਪਣੇ ਨਾਗਰਿਕਾਂ ਨੂੰ ਬਚਾਇਆ ਜਾ ਰਿਹਾ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਭਾਰਤ ਸਰਕਾਰ ਨੇ ਆਪਰੇਸ਼ਨ ਗੰਗਾ ਤਹਿਤ ਆਪਣੇ ਨਾਗਰਿਕਾਂ ਨੂੰ ਤਾਂ ਬਚਾ ਲਿਆ ਪਰ ਉਹਨਾਂ ਦੇ ਨਾਲ ਹੀ ਗੁਆਂਢੀ ਮੁਲਕਾਂ ਦੇ ਨਾਗਰਿਕਾਂ ਨੂੰ ਵੀ ਉਥੋਂ ਕੱਢਿਆ ਗਿਆ। ਭਾਰਤ ਸਰਕਾਰ ਦੀ ਇਸ ਮੁਹਿੰਮ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਨੇਪਾਲ ਤੋਂ ਇਲਾਵਾ ਕਈ ਹੋਰ ਦੇਸ਼ਾਂ ਦੇ ਨਾਗਰਿਕ ਆਪਣੇ ਦੇਸ਼ਾਂ ਨੂੰ ਪਰਤ ਚੁੱਕੇ ਹਨ।
ਜਾਣਕਾਰੀ ਮੁਤਾਬਕ ਆਪਰੇਸ਼ਨ ਗੰਗਾ ਤਹਿਤ ਭਾਰਤ ਨੇ ਯੂਕਰੇਨ ਤੋਂ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਬਚਾਇਆ ਹੈ। ਬੰਗਲਾਦੇਸ਼ ਦੇ ਨਾਗਰਿਕਾਂ ਨੂੰ ਬਚਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 'ਆਪਰੇਸ਼ਨ ਗੰਗਾ' ਦੇ ਤਹਿਤ ਯੂਕਰੇਨ ਤੋਂ ਆਪਣੇ 9 ਨਾਗਰਿਕਾਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਆਪਰੇਸ਼ਨ ਤਹਿਤ ਨੇਪਾਲੀ, ਟਿਊਨੀਸ਼ੀਅਨ ਵਿਦਿਆਰਥੀਆਂ ਨੂੰ ਵੀ ਬਚਾਇਆ ਗਿਆ।