'ਬਾਦਲ ਦਲ ਦੀ ਬੁਖਲਾਹਟ ਦੀ ਨਿਸ਼ਾਨੀ ਹੈ ਸੁਖਬੀਰ ਬਾਦਲ ਵੱਲੋਂ ਚੋਣ ਸਰਵੇਖਣਾਂ 'ਤੇ ਪਾਬੰਦੀ ਦੀ ਮੰਗ'
Published : Mar 9, 2022, 6:00 pm IST
Updated : Mar 9, 2022, 6:00 pm IST
SHARE ARTICLE
Harpal Singh Cheema
Harpal Singh Cheema

'ਚੰਗਾ ਹੁੰਦਾ ਬੇਚੈਨੀ 'ਤੇ ਕੁੱਝ ਘੰਟੇ ਹੋਰ ਕਾਬੂ ਪਾ ਲੈਂਦੇ ਸੁਖਬੀਰ ਬਾਦਲ'

 

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਸਰਵੇਖਣਾਂ 'ਤੇ ਪਾਬੰਦੀ ਲਾਉਣ ਦੀ ਮੰਗ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬੁਖਲਾਹਟ ਦੀ ਨਿਸ਼ਾਨੀ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮੀਡੀਆ ਨੇ ਚੋਣ ਸਰਵੇਖਣਾਂ ਰਾਹੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਪੇਸ਼ਨਗੋਈ ਕੀਤੀ ਹੈ, ਜਿਸ ਕਾਰਨ ਸੁਖਬੀਰ ਸਿੰਘ ਬਾਦਲ ਆਪਣੀ ਜ਼ੁਬਾਨ 'ਤੇ ਕੁੱਝ ਘੰਟੇ ਵੀ ਕਾਬੂ ਨਹੀਂ ਰੱਖ ਸਕੇ ਅਤੇ ਉਨਾਂ ਆਪਣੀ ਬੁਖਲਾਹਟ ਕਾਰਨ ਮੀਡੀਆ 'ਤੇ ਸਵਾਲ ਚੁਕਣੇ ਸ਼ੁਰੂ ਕਰ ਦਿੱਤੇ ਹਨ।

Harpal Cheema Harpal Cheema

 

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਸਰਵੇਖਣਾਂ 'ਤੇ ਸਵਾਲ ਖੜੇ ਕਰਨ ਲੱਗੇ ਹਨ ਅਤੇ ਚੋਣ ਕਮਿਸ਼ਨ ਨੂੰ ਚੋਣ ਸਰਵੇਖਣ ਬੰਦ ਕਰਨ ਦੀ ਗੁਹਾਰ ਲਾ ਰਹੇ ਹਨ। ਅੱਜ ਸੁਖਬੀਰ ਬਾਦਲ ਸਰਕਾਰ ਵੱਲੋਂ ਪੈਸੇ ਦੇ ਜ਼ੋਰ ਨਾਲ ਚੋਣ ਸਰਵੇਖਣ ਕਰਾਉਣ ਅਤੇ ਪੈਸੇ ਦੀ ਤਾਕਤ ਨਾਲ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਕਿਸ ਮੂੰਹ ਨਾਲ ਲਾ ਰਹੇ ਹਨ? ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ 10 ਸਾਲ ਪੰਜਾਬ ਦੀ ਸੱਤਾ 'ਚ ਰਹਿੰਦਿਆਂ ਵੱਖ- ਵੱਖ ਤਰਾਂ ਦੇ ਸਰਵੇਖਣਾਂ 'ਚ ਰੱਜ਼ ਕੇ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਸੀ ਅਤੇ ਸਥਾਨਕ ਚੋਣਾ 'ਚ ਸਰਕਾਰੀ ਪੈਸੇ ਨਾਲ ਲੋਕਤੰਤਰ ਦਾ ਘਾਣ ਕੀਤਾ ਸੀ।

 

Harpal Singh CheemaHarpal Singh Cheema

 

ਸੁਖਬੀਰ ਦੇ ਜ਼ੁਲਮਾਂ ਦੀਆਂ ਕਹਾਣੀਆਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ। ਇਸੇ ਕਾਰਨ ਹੁਣ ਸਖਬੀਰ ਸਿੰਘ ਬਾਦਲ ਮੀਡੀਆ ਵੱਲੋਂ ਕੀਤੇ ਗਏ ਚੋਣ ਸਰਵੇਖਣਾਂ ਖ਼ਿਲਾਫ਼ ਬੋਲ ਰਹੇ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਸੱਤਾ ਤਬਦੀਲੀ ਦੇ ਖ਼ਿਲਾਫ਼ ਹਨ। ਇਹ ਆਗੂ ਆਪਣੀ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਹੀ ਸੱਤਾ ਦੇ ਗਲਿਆਰਿਆਂ ਵਿੱਚ ਬੈਠਾਉਣਾ ਚਾਹੁੰਦੇ ਹਨ, ਨਾ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ। ਚੀਮਾ ਨੇ ਦਾਅਵਾ ਕੀਤਾ, ''ਚੋਣ ਸਰਵੇਖਣ ਲੋਕਾਂ ਦੇ ਵਿਚਾਰਾਂ ਦੀ ਤਰਜ਼ਮਾਨੀ ਕਰਦੇ ਹਨ ਅਤੇ ਲੋਕਤੰਤਰ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦਾ ਬਹੁਤ ਜ਼ਿਆਦਾ ਮਹੱਤਵ ਹੈ। ਭਾਵੇਂ ਚੋਣ ਨਤੀਜਿਆਂ ਦੀ ਤਸਵੀਰ ਕੱਲ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸਾਫ਼ ਹੋਵੇਗੀ, ਪਰ ਸੁਖਬੀਰ ਸਿੰਘ ਬਾਦਲ ਸਮੇਤ ਰਿਵਾਇਤੀ ਪਾਰਟੀਆਂ ਦੇ ਆਗੂ ਆਪਣੀ ਬੁਖਲਾਹਟ 'ਤੇ ਕਾਬੂ ਨਹੀਂ ਰੱਖ ਪਾ ਰਹੇ।''

Sukhbir Badal  Sukhbir Badal

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਵੋਟ ਪਾਈ ਹੈ ਅਤੇ ਕੰਮ ਦੇ ਆਧਾਰ 'ਤੇ ਵੋਟ ਮੰਗਣ ਵਾਲੀ ਆਮ ਆਦਮੀ ਪਾਰਟੀ ਦੀ ਚੋਣ ਕੀਤੀ ਹੈ। ਪੰਜਾਬ ਵਾਸੀ ਅਕਾਲੀ ਦਲ ਬਾਦਲ, ਭਾਜਪਾ, ਕਾਂਗਰਸ ਅਤੇ ਹੋਰ ਰਿਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਤੋਂ ਛੁਟਕਾਰਾ ਚਾਹੁੰਦੇ ਸਨ। ਇਸ ਲਈ ਪੰਜਾਬ ਵਾਸੀਆਂ ਨੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਸੱਤਾ ਤਬਦੀਲੀ ਲਈ ਕੀਤੀ ਹੈ ਅਤੇ ਇਸ ਸੱਤਾ ਤਬਦੀਲੀ ਦੇ ਵਿਚਾਰ ਨੂੰ ਪੇਸ਼ ਕਰਦੇ ਚੋਣ ਸਰਵੇਖਣ ਰਿਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement