
ਉਹਨਾਂ ਨੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਹਿੱਸੇਦਾਰਾਂ ਨੂੰ ਕਦਮ ਚੁੱਕਣ ਲਈ ਵੀ ਕਿਹਾ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬਿਜਲੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗਰਮੀਆਂ ਦੇ ਮੌਸਮ ਵਿਚ ਬਿਜਲੀ ਕਟੌਤੀ ਨਾ ਕੀਤੀ ਜਾਵੇ। ਉਹਨਾਂ ਨੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਹਿੱਸੇਦਾਰਾਂ ਨੂੰ ਕਦਮ ਚੁੱਕਣ ਲਈ ਵੀ ਕਿਹਾ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਗਰਮਾਇਆ ਮਾਹੌਲ, ਕਾਂਗਰਸੀ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੇ 7 ਮਾਰਚ ਨੂੰ ਬਿਜਲੀ, ਕੋਲਾ ਅਤੇ ਰੇਲਵੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਵਿਚ ਆਉਣ ਵਾਲੇ ਸੀਜ਼ਨ ਵਿਚ ਬਿਜਲੀ ਦੀ ਉੱਚ ਮੰਗ ਨੂੰ ਪੂਰਾ ਕਰਨ ਸਮੇਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ: ਨਸ਼ੇ ਵਿਚ ਟੱਲੀ ਕਾਰ ਡਰਾਈਵਰ ਨੇ ਸਕੂਟੀ ਸਵਾਰ ਲੜਕੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਬਿਜਲੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗੇ। ਉਹਨਾਂ ਨੇ ਸਾਰੇ ਹਿੱਸੇਦਾਰਾਂ ਨੂੰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਆਉਣ ਵਾਲੇ ਮਹੀਨਿਆਂ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਅਗਾਊਂ ਕਦਮ ਚੁੱਕਣ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ: ਭਾਰਤੀ ਡਿਗਰੀ ਨੂੰ ਆਸਟ੍ਰੇਲੀਆ ਵਿਚ ਮਿਲੇਗੀ ਮਾਨਤਾ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕੀਤਾ ਐਲਾਨ
ਉਹਨਾਂ ਨੇ ਕੇਂਦਰੀ ਬਿਜਲੀ ਅਥਾਰਟੀ (ਸੀਈਏ) ਨੂੰ ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਲੇ ਦੀ ਵੰਡ ਲਈ ਇਕ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਸਥਾਪਤ ਕਰਨ ਲਈ ਵੀ ਕਿਹਾ। ਅਥਾਰਟੀ ਦਾ ਅੰਦਾਜ਼ਾ ਹੈ ਕਿ ਇਸ ਸਾਲ ਬਿਜਲੀ ਦੀ ਸਭ ਤੋਂ ਵੱਧ ਮੰਗ ਅਪ੍ਰੈਲ 'ਚ 229 ਗੀਗਾਵਾਟ ਹੋ ਸਕਦੀ ਹੈ।