Rajnath Singh News ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਤੋਂ ਬਗ਼ੈਰ ਭਾਰਤ ਦੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ: ਰਾਜਨਾਥ ਸਿੰਘ
Published : Mar 9, 2024, 9:30 pm IST
Updated : Mar 9, 2024, 9:30 pm IST
SHARE ARTICLE
Country's growth can't be imagined without development of farmers, villages, says Rajnath Singh
Country's growth can't be imagined without development of farmers, villages, says Rajnath Singh

ਰਾਜਨਾਥ ਸਿੰਘ ਅੱਜ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ‘ਸਾਇੰਸ’ ਕਾਲਜ ਮੈਦਾਨ ’ਚ ਕਿਸਾਨ ਮਹਾਕੁੰਭ ’ਚ ਆਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।

Rajnath Singh News: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਨਿਚਰਵਾਰ ਨੂੰ ਕਿਹਾ ਕਿ ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਭਾਰਤ ਦੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਰਾਜਨਾਥ ਸਿੰਘ ਅੱਜ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ‘ਸਾਇੰਸ’ ਕਾਲਜ ਮੈਦਾਨ ’ਚ ਕਿਸਾਨ ਮਹਾਕੁੰਭ ’ਚ ਆਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।

ਅਪਣੇ ਸੰਬੋਧਨ ’ਚ ਉਨ੍ਹਾਂ ਨੇ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ’ਤੇ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਅਤੇ ਵਿਕਾਸ ਨੂੰ ਪਟੜੀ ਤੋਂ ਉਤਾਰਨ ਦਾ ਦੋਸ਼ ਲਾਇਆ। ਰਾਜਨਾਥ ਸਿੰਘ ਨੇ ਕਿਹਾ, ‘‘ਮੈਂ ਇਕ ਕਿਸਾਨ ਦਾ ਪੁੱਤਰ ਹਾਂ ਅਤੇ ਪਿੰਡ ਦਾ ਰਹਿਣ ਵਾਲਾ ਹਾਂ। ਕਿਸਾਨ ਅਪਣੀ ਮਿਹਨਤ ਨਾਲ ਮਿੱਟੀ ਤੋਂ ਸੋਨਾ ਉਗਾ ਸਕਦੇ ਹਨ। ਮੇਰੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕ ਰਹੀ ਹੈ।’’

ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਭਾਰਤ ਦੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਯੂਰੀਆ ਖਾਦ ਦਾ ਇਕ ਬੈਗ 3,000 ਰੁਪਏ ’ਚ ਮਿਲ ਰਿਹਾ ਹੈ। ਭਾਰਤ ਇਕਲੌਤਾ ਦੇਸ਼ ਹੈ ਜਿੱਥੇ ਕਿਸਾਨਾਂ ਨੂੰ 300 ਰੁਪਏ ਪ੍ਰਤੀ ਬੈਗ ਦੀ ਦਰ ਨਾਲ ਯੂਰੀਆ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਰੂਸ-ਯੂਕਰੇਨ ਜੰਗ ਕਾਰਨ ਮਹਿੰਗਾਈ ਵਧੀ ਪਰ ਮੋਦੀ ਸਰਕਾਰ ਨੇ ਬੀਜਾਂ ਅਤੇ ਖਾਦਾਂ ਦੀਆਂ ਕੀਮਤਾਂ ਨੂੰ ਵਧਣ ਨਹੀਂ ਦਿਤਾ। ਅਸੀਂ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਧਣ ਨਹੀਂ ਦੇਵਾਂਗੇ।’’

ਛੱਤੀਸਗੜ੍ਹ ਦੀ ਪਿਛਲੀ ਭੁਪੇਸ਼ ਬਘੇਲ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਸੀਨੀਅਰ ਭਾਜਪਾ ਨੇਤਾ ਨੇ ਕਿਹਾ, ‘‘ਕਾਂਗਰਸ ਦੇ ਸ਼ਾਸਨ ਨੇ ਪੰਜ ਸਾਲਾਂ ’ਚ ਰਾਜ ਨੂੰ ਬਰਬਾਦ ਕਰ ਦਿਤਾ ਹੈ ਅਤੇ ਹੁਣ ਮੇਰਾ ਪੱਕਾ ਵਿਸ਼ਵਾਸ ਹੈ ਕਿ ਵਿਸ਼ਨੂੰ ਦੇਵ ਸਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਦੇ ਸਮਰਥਨ ਨਾਲ ਰਾਜ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਏਗੀ।’’

(For more Punjabi news apart from Country's growth can't be imagined without development of farmers, villages, says Rajnath Singh, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement