Lok Sabha Elections: ਲੋਕ ਸਭਾ ਚੋਣਾਂ ਤੋਂ ਕੁੱਝ ਹਫ਼ਤੇ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਦਿਤਾ ਅਸਤੀਫ਼ਾ
Published : Mar 9, 2024, 9:25 pm IST
Updated : Mar 9, 2024, 9:30 pm IST
SHARE ARTICLE
Election Commissioner Arun Goel Resigns Weeks Before Lok Sabha Elections
Election Commissioner Arun Goel Resigns Weeks Before Lok Sabha Elections

ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

Lok Sabha Elections: ਲੋਕ ਸਭਾ ਚੋਣਾਂ ਤੋਂ ਕੁੱਝ ਹਫਤੇ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫਾ ਦੇ ਦਿਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਚੋਣ ਕਮਿਸ਼ਨ 'ਚ ਪਹਿਲਾਂ ਹੀ ਇਕ ਅਹੁਦਾ ਖਾਲੀ ਸੀ ਅਤੇ ਹੁਣ ਗੋਇਲ ਨੇ ਵੀ ਅਸਤੀਫਾ ਦੇ ਦਿਤਾ ਹੈ, ਜਿਸ ਤੋਂ ਬਾਅਦ ਸਿਰਫ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦਾ ਅਹੁਦਾ ਹੀ ਰਹਿ ਜਾਵੇਗਾ। ਫਿਲਹਾਲ ਅਰੁਣ ਗੋਇਲ ਦਾ ਕਾਰਜਕਾਲ 2027 ਤਕ ਬਚਿਆ ਹੈ। ਹਾਲਾਂਕਿ ਇਸ ਤੋਂ ਕਰੀਬ ਤਿੰਨ ਸਾਲ ਪਹਿਲਾਂ ਉਨ੍ਹਾਂ ਨੇ ਅਸਤੀਫਾ ਦੇ ਦਿਤਾ।

Photo

ਗੋਇਲ 1985 ਬੈਚ ਦੇ ਪੰਜਾਬ ਕਾਡਰ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ 18 ਨਵੰਬਰ 2022 ਨੂੰ ਸਵੈਇੱਛਤ ਸੇਵਾਮੁਕਤੀ ਲੈ ਲਈ ਸੀ ਅਤੇ ਇਸ ਤੋਂ ਇਕ ਦਿਨ ਬਾਅਦ ਉਨ੍ਹਾਂ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਗਈ ਸੀ।

ਖ਼ਬਰਾਂ ਅਨੁਸਾਰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਗਲੇ ਹਫਤੇ ਹੋ ਸਕਦਾ ਹੈ। ਅਜਿਹੇ 'ਚ ਹੁਣ ਦੇਖਣਾ ਹੋਵੇਗਾ ਕਿ ਗੋਇਲ ਦੇ ਅਸਤੀਫੇ ਦਾ ਅਸਰ ਚੋਣ ਤਰੀਕਾਂ ਉਤੇ ਪਵੇਗਾ ਜਾਂ ਨਹੀਂ।

(For more Punjabi news apart from Election Commissioner Arun Goel Resigns Weeks Before Lok Sabha Elections, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement