Lok Sabha Elections: ਕੇਜਰੀਵਾਲ ਨੇ ਮਹਿਲਾ ਵੋਟਰਾਂ ਨੂੰ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕੀਤੀ, ਭਾਜਪਾ ’ਤੇ ਲਾਇਆ ਨਿਸ਼ਾਨਾ
Published : Mar 9, 2024, 9:13 pm IST
Updated : Mar 9, 2024, 9:24 pm IST
SHARE ARTICLE
Kejriwal urges women voters to vote for AAP in Lok Sabha Elections
Kejriwal urges women voters to vote for AAP in Lok Sabha Elections

ਕੇਜਰੀਵਾਲ ਨੇ ਮਹਿਲਾ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ’ਚ ਵੱਡੀ ਗਿਣਤੀ ’ਚ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕੀਤੀ।

Lok Sabha Elections: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਿਚਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ, ਜਿਸ ’ਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਦੇਣ ਦਾ ਪ੍ਰਸਤਾਵ ਹੈ, ਉਨ੍ਹਾਂ ਨੂੰ ਵਿੱਤੀ ਤੌਰ ’ਤੇ ਆਜ਼ਾਦ ਬਣਾਏਗੀ।

ਕੇਜਰੀਵਾਲ ਨੇ ਮਹਿਲਾ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ’ਚ ਵੱਡੀ ਗਿਣਤੀ ’ਚ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕੀਤੀ। ਦਿੱਲੀ ’ਚ ‘ਆਪ’ ਸਰਕਾਰ ਦੇ 2024-25 ਦੇ ਬਜਟ ’ਚ ਪੇਸ਼ ਕੀਤੀ ਗਈ ਯੋਜਨਾ ’ਤੇ ਔਰਤਾਂ ਨਾਲ ਗੱਲਬਾਤ ਕਰਨ ਲਈ ਟਾਊਨਹਾਲ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਔਰਤਾਂ ਨੂੰ ਇਹ ਅਪੀਲ ਕੀਤੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਸਹੀ ਅਰਥਾਂ ’ਚ ਔਰਤਾਂ ਨੂੰ ਤਾਕਤਵਰ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਇਕੋ ਪਰਵਾਰ ਦੀ ਹਰ ਯੋਗ ਔਰਤ ਇਸ ਯੋਜਨਾ ਦਾ ਲਾਭ ਲੈ ਸਕਦੀ ਹੈ।

ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੇ ਕਿਹਾ, ‘‘ਉਹ (ਭਾਜਪਾ) ਕਹਿੰਦੇ ਹਨ ਕਿ ਇਹ ਯੋਜਨਾ ਔਰਤਾਂ ਨੂੰ ਤਬਾਹ ਕਰ ਦੇਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਸ਼ਹਿਰ ਦੀ ਹਰ ਔਰਤ ਨੂੰ 1000 ਰੁਪਏ ਦੇ ਕੇ ਪੈਸੇ ਬਰਬਾਦ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪੁੱਛਦਾ ਹਾਂ ਕਿ ਜਦੋਂ ਤੁਸੀਂ ਬਹੁਤ ਸਾਰੇ ਲੋਕਾਂ ਦੇ ਵੱਡੇ ਕਰਜ਼ੇ ਮੁਆਫ ਕੀਤੇ ਤਾਂ ਕੀ ਉਨ੍ਹਾਂ ਨੇ ਪੈਸਾ ਬਰਬਾਦ ਨਹੀਂ ਕੀਤਾ?’’ ਕੇਜਰੀਵਾਲ ਨੇ ਕਿਹਾ, ‘‘ਹੁਣ ਇਹ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਅਪਣੇ ਪਤੀਆਂ, ਭਰਾਵਾਂ, ਪਿਤਾਵਾਂ ਅਤੇ ਇਲਾਕੇ ਦੇ ਹੋਰ ਲੋਕਾਂ ਨੂੰ ਉਸ ਵਿਅਕਤੀ ਨੂੰ ਵੋਟ ਦੇਣ ਲਈ ਪ੍ਰੇਰਿਤ ਕਰੋ ਜੋ ਉਨ੍ਹਾਂ ਦੇ ਫਾਇਦੇ ਲਈ ਕੰਮ ਕਰ ਰਿਹਾ ਹੈ।’’

(For more Punjabi news apart from Kejriwal urges women voters to vote for AAP in Lok Sabha Electionsstay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement