Stampede at BJP event: ਨਾਗਪੁਰ ’ਚ ਭਾਜਪਾ ਦੇ ਪ੍ਰੋਗਰਾਮ ’ਚ ਭਾਜੜ ਮਚੀ, ਔਰਤ ਦੀ ਮੌਤ
Published : Mar 9, 2024, 9:00 pm IST
Updated : Mar 9, 2024, 9:00 pm IST
SHARE ARTICLE
Woman killed in stampede at BJP event in Nagpur
Woman killed in stampede at BJP event in Nagpur

ਸਮਾਗਮ ਵਾਲੀ ਥਾਂ ’ਤੇ ਮਜ਼ਦੂਰਾਂ ਨੂੰ ਭਾਂਡੇ ਵੰਡੇ ਜਾ ਰਹੇ ਸਨ

Stampede at BJP event: ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ’ਚ ਸਨਿਚਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਕਰਵਾਏ ਇਕ ਪ੍ਰੋਗਰਾਮ ’ਚ ਭਾਜੜ ਮਚਣ ਨਾਲ 50 ਸਾਲ ਦੀ ਇਕ ਔਰਤ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।

ਸੱਕਰਦਰਾ ਥਾਣੇ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਭਾਜਪਾ ਦੀ ਨਾਗਪੁਰ ਇਕਾਈ ਵਲੋਂ ਰੇਸ਼ਿਮਬਾਗ ’ਚ ਸਵੇਰੇ ਕਰੀਬ 10:30 ਵਜੇ ਇਕ ਪ੍ਰੋਗਰਾਮ ’ਚ ਵਾਪਰੀ। ਉਨ੍ਹਾਂ ਦਸਿਆ ਕਿ ਸਮਾਗਮ ਵਾਲੀ ਥਾਂ ’ਤੇ ਉਸਾਰੀ ਕਿਰਤੀਆਂ ਨੂੰ ਭਾਂਡੇ ਵੰਡੇ ਜਾ ਰਹੇ ਸਨ ਅਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋਏ ਸਨ।

ਪੁਲਿਸ ਅਧਿਕਾਰੀ ਨੇ ਦਸਿਆ ਕਿ ਮਨੂ ਤੁਲਸੀਰਾਮ ਰਾਜਪੂਤ ਭਾਜੜ ’ਚ ਡਿੱਗ ਪਈ ਅਤੇ ਉਸ ਨੂੰ ਤੁਰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਸਿਆ ਕਿ ਚਾਰ ਹੋਰ ਔਰਤਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਸਿਆ ਕਿ ਹਾਦਸਾਗ੍ਰਸਤ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

(For more Punjabi news apart from Woman killed in stampede at BJP event in Nagpur, stay tuned to Rozana Spokesman)

Tags: nagpur

Location: India, Maharashtra, Nagpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement