ਨਿਤੀਸ਼ ਕੁਮਾਰ ਦਾ ਪੁੱਤਰ ਨਿਸ਼ਾਂਤ JDU 'ਚ ਸ਼ਾਮਲ
Published : Mar 9, 2026, 9:42 am IST
Updated : Mar 9, 2026, 9:42 am IST
SHARE ARTICLE
Nitish Kumar's son Nishant joins JDU
Nitish Kumar's son Nishant joins JDU

ਪਿਤਾ ਦੇ ਰਾਜ ਸਭਾ ਜਾਣ ਦੇ ਫ਼ੈਸਲੇ ਨੂੰ ਨਿੱਜੀ ਕਰਾਰ ਦਿੱਤਾ

ਬਿਹਾਰ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਅੱਜ ਰਸਮੀ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਨਿਸ਼ਾਂਤ ਕੁਮਾਰ (40) ਜੋ ਇੰਜਨੀਅਰਿੰਗ ਗ੍ਰੈਜੂਏਟ ਹਨ, ਨੂੰ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ‘ਲਲਨ’ ਅਤੇ ਜੇ ਡੀ (ਯੂ) ਦੇ ਕੌਮੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਸਣੇ ਸਿਖਰਲੇ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ’ਚ ਸ਼ਾਮਲ ਕੀਤਾ ਗਿਆ।

ਨਿਸ਼ਾਂਤ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਰਾਜ ਸਭਾ ਜਾਣ ਦਾ ਫ਼ੈਸਲਾ ਨਿੱਜੀ ਹੈ ਅਤੇ ਉਹ ਸਾਰੇ ਇਸ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ, ‘‘ਅਸੀਂ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਕੰਮ ਜਾਰੀ ਰੱਖਾਂਗੇ।’’ ਨਿਸ਼ਾਂਤ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿੰਦਿਆਂ ਪਿਛਲੇ 20 ਸਾਲਾਂ ਵਿੱਚ ਰਾਜ ਲਈ ਬਹੁਤ ਕੁਝ ਕੀਤਾ ਹੈ ਅਤੇ ਲੋਕ ਇਸ ਯੋਗਦਾਨ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ, ‘‘ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਉਸ ਭਰੋਸੇ ਦਾ ਮਾਣ ਰੱਖਾਂਗਾ ਜੋ ਤੁਸੀਂ ਸਾਰਿਆਂ ਨੇ ਮੇਰੇ ’ਤੇ ਜਤਾਇਆ ਹੈ। ਮੈਂ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜਨਤਾ ਤੱਕ ਲੈ ਕੇ ਜਾਵਾਂਗਾ।’’ ਪਾਰਟੀ ਦਫ਼ਤਰ ਪਹੁੰਚਣ ’ਤੇ ਨਿਸ਼ਾਂਤ ਦਾ ਨਿੱਘਾ ਸਵਾਗਤ ਕੀਤਾ ਗਿਆ। ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਅਤੇ ਪਾਰਟੀ ਦੇ ਝੰਡੇ ਲਹਿਰਾ ਕੇ ਖੁਸ਼ੀ ਮਨਾਈ। ਕੁਝ ਵਰਕਰ ਸਜਾਏ ਹੋਏ ਘੋੜਿਆਂ ’ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ‘ਨਿਸ਼ਾਂਤ ਹੈ ਤੋ ਨਿਸ਼ਚਿੰਤ ਹੈਂ’ ਲਿਖੇ ਪੋਸਟਰ ਸਨ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement