ਝਾਰਖੰਡ 'ਚ ਟੀਕਾਕਰਨ ਤੋਂ ਬਾਅਦ 3 ਬੱਚਿਆਂ ਦੀ ਮੌਤ
Published : Apr 9, 2018, 1:31 pm IST
Updated : Apr 9, 2018, 1:32 pm IST
SHARE ARTICLE
Jharkhand 3 children died
Jharkhand 3 children died

ਪਲਾਮੂ ਜ਼ਿਲੇ 'ਚ ਟੀਕਾਕਰਨ ਦੇ ਮਹਿਜ਼ ਕੁੱਝ ਕੁ ਘੰਟਿਆਂ ਬਾਅਦ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 6 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਝਾਰਖੰਡ— ਪਲਾਮੂ ਜ਼ਿਲੇ 'ਚ ਟੀਕਾਕਰਨ ਦੇ ਮਹਿਜ਼ ਕੁੱਝ ਕੁ ਘੰਟਿਆਂ ਬਾਅਦ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 6 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬੱਚਿਆਂ ਦੀ ਮੌਤ ਦੀ ਖ਼ਬਰ ਫੈਲਣ ਤੋਂ ਬਾਅਦ ਸਿਹਤ ਵਿਭਾਗ 'ਚ ਭਗਦੜ ਮਚ ਗਈ। ਸਿਹਤ ਵਿਭਾਗ ਨੇ ਮ੍ਰਿਤਕ ਬੱਚਿਆਂ ਦੇ ਮਾਤਾ-ਪਿਤਾ ਨੂੰ ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਤੇ ਮਾਮਲੇ ਦੀ ਜਾਂਚ ਲਈ ਟੀਮ ਗਠਿਤ ਕਰ ਦਿਤੀ ਹੈ। ਘਟਨਾ ਜ਼ਿਲ੍ਹੇ ਦੇ ਲੋਈਂਗਾ ਪਿੰਡ ਦੀ ਹੈ। ਪਿੰਡ 'ਚ ਤਿੰਨ ਨਵਜੰਮੇ ਬੱਚਿਆਂ ਦੀ ਮੌਤ ਹੋਣ ਅਤੇ 6 ਦੀ ਹਾਲਤ ਗੰਭੀਰ ਹੋਣ ਦੀ ਗੱਲ ਨੇ ਸਿਹਤ ਵਿਭਾਗ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿਤੇ ਹਨ। ਪਿੰਡ ਵਾਲਿਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਸ਼ਨੀਵਾਰ ਨੂੰ ਪਿੰਡ ਦੇ ਆਂਗਨਵਾੜੀ ਕੇਂਦਰ 'ਤੇ 9 ਬੱਚਿਆਂ ਦਾ ਟੀਕਾਕਰਨ ਹੋਇਆ ਸੀ। ਆਂਗਨਵਾੜੀ ਕੇਂਦਰ 'ਚ ਇਹ ਟੀਕੇ ਪਾਟਨ ਭਾਈਚਾਰਕ ਸਿਹਤ ਕੇਂਦਰ ਤੋਂ ਆਏ ਸਨ।

ਲੋਕਾਂ ਦੇ ਦੋਸ਼ ਤੋਂ ਬਾਅਦ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਅਧਿਕਾਰੀ ਅਨਿਲ ਕੁਮਾਰ ਸ਼੍ਰੀਵਾਸਤਵ ਦਾ ਕਹਿਣਾ ਹੈ ਕੇ ਇਹ ਸਾਰੀ ਮੰਦਭਾਗੀ ਘਟਨਾ ਦੀ ਜਾਂਚ ਹਾਲੇ ਸ਼ੁਰੂਆਤੀ ਪੱਧਰ 'ਤੇ ਹੈ, ਇਸ ਲਈ ਹਾਲੇ ਕੁੱਝ ਵੀ ਕਹਿਣਾ ਸੰਭਵ ਨਹੀਂ ਹੈ। ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਹ ਕੁੱਝ ਕਿਹਾ ਜਾ ਸਕਦਾ ਹੈ। ਝਾਰਖੰਡ ਦੇ ਮੁੱਖ ਮੰਤਰੀ ਰਘੁਬਰ ਦਾਸ ਨੇ ਵੀ ਇਸ ਘਟਨਾ 'ਤੇ ਸੋਗ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕ ਬੱਚਿਆਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਸੀ.ਐੱਮ. ਨੇ ਮਾਮਲੇ ਦੀ ਜਾਂਚ ਰਿਪੋਰਟ ਜਲਦੀ ਤੋਂ ਜਲਦੀ ਭੇਜਣ ਦਾ ਆਦੇਸ਼ ਦਿਤਾ ਹੈ। ਉਨ੍ਹਾਂ ਭਰੋਸਾ ਜਤਾਇਆ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਵਿਧਾਇਕ ਰਾਧਾਕ੍ਰਿਸ਼ਨ ਕਿਸ਼ੋਰ ਲੋਈਂਗਾ ਪਿੰਡ ਪਹੁੰਚੇ ਅਤੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਚੈੱਕ ਦਿਤੇ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement