ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਮੌਕੇ ਕੇਜਰੀਵਾਲ ਨੇ ਪੰਜਾਬੀ ਵਿਚ ਟਵੀਟ ਕਰ ਕੇ ਦਿੱਤੀ ਵਧਾਈ
Published : Apr 9, 2021, 10:35 am IST
Updated : Apr 9, 2021, 10:35 am IST
SHARE ARTICLE
Arvind Kejriwal
Arvind Kejriwal

ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਿਆਸੀ ਆਗੂਆਂ ਨੇ ਦਿੱਤੀ ਵਧਾਈ

ਚੰਡੀਗੜ੍ਹ: ਦੁਨੀਆਂ ਭਰ ਵਿਚ ਸਿੱਖ ਭਾਈਚਾਰੇ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਈ ਸਿਆਸੀ ਆਗੂਆਂ ਵੱਲੋਂ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

 Guru Har Rai jiGuru Har Rai ji

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀ ਵਿਚ ਟਵੀਟ ਕਰਕੇ ਸੱਤਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘ਸੱਤਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਿ ਰਾਏ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ’।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ‘ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਵਾਲੇ ਤੇ ਸਮੁੱਚੀ ਮਨੁੱਖਤਾ ਲਈ ਦਵਾਖਾਨੇ ਖੋਲ੍ਹਣ ਵਾਲੇ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਦਾ ਹੈ।‘

harsimrat kaur BadalHarsimrat kaur Badal

 ਬੀਬੀ ਬਾਦਲ ਨੇ ਵੀ ਦਿੱਤੀ ਵਧਾਈ

ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲ਼ਿਖਿਆ, ‘ਕੁਦਰਤ ਦੀਆਂ ਦਾਤਾਂ ਤੇ ਵਾਤਾਵਰਨ ਦੀ ਸੰਭਾਲ਼ ਅਤੇ ਸਭ ਜੀਵਾਂ ਪ੍ਰਤੀ ਰਹਿਮਦਿਲੀ ਦਾ ਸੁਨੇਹਾ ਦੇਣ ਵਾਲੇ ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈਆਂ। ਦਇਆ ਦੀ ਸਾਕਾਰ ਮੂਰਤ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ ਲੱਖ ਵਧਾਈ।

Sukhbir Singh Badal Sukhbir Singh Badal

ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲ਼ਿਖਿਆ, ‘ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਤਾਕੀਦ ਕਰਦਾ ਹੈ ਕਿ 'ਹਰ ਮਨੁੱਖ ਇੱਕ ਰੁੱਖ' ਦੇ ਸੰਕਲਪ ਨੂੰ ਸਾਰੀ ਮਨੁੱਖਤਾ ਦ੍ਰਿੜ੍ਹਤਾ ਨਾਲ ਧਾਰਨ ਕਰੇ, ਇਸੇ ਵਿੱਚ ਮਨੁੱਖਤਾ ਦਾ ਭਵਿੱਖ ਸੁਰੱਖਿਅਤ ਹੈ। ਦਇਆ ਸਰੂਪ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈਆਂ।‘

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement