18 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਆਪ ਚੁਣ ਸਕਦਾ ਆਪਣਾ ਧਰਮ: ਸੁਪਰੀਮ ਕੋਰਟ
Published : Apr 9, 2021, 4:56 pm IST
Updated : Apr 9, 2021, 4:59 pm IST
SHARE ARTICLE
Supreme Court
Supreme Court

ਇਸ ਲਈ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕਾਲੇ ਜਾਦੂ ਦੀ ਵਰਤੋਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿਚ ਅੰਧਵਿਸ਼ਵਾਸ, ਕਾਲੇ ਜਾਦੂ, ਗੈਰ ਕਾਨੂੰਨੀ ਅਤੇ ਜਬਰੀ ਧਰਮ ਪਰਿਵਰਤਨ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਕਾਲੇ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਕੇਂਦਰ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਆਪਣਾ ਧਰਮ ਆਪ ਚੁਣ ਸਕਦਾ ਹੈ। 

ReligionsReligions

ਜਸਟਿਸ ਆਰਐੱਫ ਨਰੀਮਨ, ਜਸਟਿਸ ਬੀਆਰ ਗਾਵਈ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਪਟੀਸ਼ਨਰ ਐਡਵੋਕੇਟ ਅਸ਼ਵਨੀ ਉਪਾਧਿਆਏ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਕਰਣਾਰਾਇਣ ਨੂੰ ਕਿਹਾ, “ਧਾਰਾ 32 ਤਹਿਤ ਇਹ ਕਿਸ ਤਰ੍ਹਾਂ ਦੀ ਪਟੀਸ਼ਨ ਹੈ। ਅਸੀਂ ਤੁਹਾਡੇ ’ਤੇ ਭਾਰੀ ਜੁਰਮਾਨਾ ਲਗਾਵਾਂਗੇ।  ਬੈਂਚ ਨੇ ਕਿਹਾ ਕਿ 18 ਸਾਲ ਤੋਂ ਉਪਰ ਦੀ ਉਮਰ ਵਾਲੇ ਨੂੰ ਆਪਣਾ ਧਰਮ ਚੁਣਨ ਦੀ ਅਧਿਕਾਰ ਹੈ। ਅਦਾਲਤ ਉਸ ਨੂੰ ਅਜਿਹਾ ਕਰਨ ਤੋਂ ਕਿਵੇਂ ਰੋਕ ਸਕਦੀ ਹੈ। 

Supreme courtSupreme court

ਇਸ ਲਈ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕਾਲੇ ਜਾਦੂ ਦੀ ਵਰਤੋਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਹਰ ਹਫ਼ਤੇ ਦੇਸ਼ ਵਿਚ ਇਹ ਸਭ ਪੂਰੇ ਦੇਸ਼ ਵਿੱਚ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਇੱਕ ਕਾਨੂੰਨ ਦੀ ਜ਼ਰੂਰਤ ਹੈ। ਇਸ ਤਰ੍ਹਾਂ, ਅੰਧਵਿਸ਼ਵਾਸ, ਕਾਲਾ ਜਾਦੂ ਅਤੇ ਗ਼ੈਰਕਾਨੂੰਨੀ ਧਰਮ ਪਰਿਵਰਤਨ ਦਾ ਅਭਿਆਸ ਸੰਵਿਧਾਨ ਦੇ ਆਰਟੀਕਲ 14, 21 ਅਤੇ 25 ਦੀ ਉਲੰਘਣਾ ਕਰਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement