
ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਇਸਲਾਮਿਕ ਕੱਟੜਪੰਥੀਆਂ ਨੂੰ ਭਾਰਤ ਤੋਂ ਵੱਖ ਹੋਣ ਦੇ ਨਾਅਰੇ ਲਗਾਉਂਦੇ ਸੁਣਿਆ ਜਾ ਸਕਦਾ ਹੈ।
ਸ੍ਰੀਨਗਰ: ਇਸਲਾਮਿਕ ਕੱਟੜਪੰਥੀਆਂ ਨੇ ਜੰਮੂ ਅਤੇ ਕਸ਼ਮੀਰ ਦੇ ਸ਼੍ਰੀਨਗਰ ਵਿਚ ਸੂਬੇ ਦੀ ਸਭ ਤੋਂ ਵੱਡੀ ਮਸਜਿਦ ਜਾਮੀਆ ਵਿਚ ਸ਼ੁੱਕਰਵਾਰ (8 ਅਪ੍ਰੈਲ, 2022) ਦੀ ਨਮਾਜ਼ ਤੋਂ ਬਾਅਦ 'ਆਜ਼ਾਦੀ' ਅਤੇ 'ਭਾਰਤ ਵਿਰੋਧੀ ਨਾਅਰੇ' ਲਗਾਏ। ਸ਼ੁੱਕਰਵਾਰ ਦੀ ਨਮਾਜ਼ ਲਈ ਆਈ ਭੀੜ ਨੂੰ ਆਜ਼ਾਦੀ ਦੇ ਨਾਅਰੇ ਲਗਾਉਂਦੇ ਅਤੇ ਜ਼ਾਕਿਰ ਮੂਸਾ ਦਾ ਸਮਰਥਨ ਕਰਦੇ ਸੁਣਿਆ ਗਿਆ। ਜ਼ਾਕਿਰ ਮੂਸਾ ਅਤਿਵਾਦੀ ਸੰਗਠਨ ਅੰਸਾਰ ਗਜ਼ਵਤ-ਉਲ-ਹਿੰਦ ਦਾ ਮੁਖੀ ਸੀ, ਜਿਸ ਨੂੰ ਭਾਰਤੀ ਫੌਜ ਨੇ ਮਈ 2019 ਵਿਚ ਇਕ ਮੁਕਾਬਲੇ ਦੌਰਾਨ ਮਾਰ ਦਿੱਤਾ ਸੀ।
Anti-India, Azadi slogans raised at Jamia mosque in Srinagar
ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਇਸਲਾਮਿਕ ਕੱਟੜਪੰਥੀਆਂ ਨੂੰ ਭਾਰਤ ਤੋਂ ਵੱਖ ਹੋਣ ਦੇ ਨਾਅਰੇ ਲਗਾਉਂਦੇ ਸੁਣਿਆ ਜਾ ਸਕਦਾ ਹੈ। ਵੀਡੀਓ ਵਿਚ ਉਹਨਾਂ ਨੂੰ ਆਜ਼ਾਦੀ ਦੇ ਨਾਅਰੇ ਦੇ ਨਾਲ-ਨਾਲ 'ਨਾਰਾ ਏ ਤਕਬੀਰ, ਅੱਲ੍ਹਾ ਹੂ ਅਕਬਰ' ਕਹਿੰਦੇ ਸੁਣਿਆ ਜਾ ਸਕਦਾ ਹੈ। ਇੰਨਾ ਹੀ ਨਹੀਂ ਆਜ਼ਾਦੀ ਦੇ ਨਾਅਰਿਆਂ ਤੋਂ ਇਲਾਵਾ ਮਸਜਿਦ ਦੇ ਬਾਹਰ ਪੱਥਰਬਾਜ਼ੀ ਵੀ ਕੀਤੀ ਗਈ, ਜਿੱਥੇ ਸੁਰੱਖਿਆ ਲਈ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨ ਤਾਇਨਾਤ ਸਨ।
Hum kya chahte Azaadi
slogans in Historic Jammia mosque of #Srinagar after Friday prayers #Kashmir pic.twitter.com/mUGwuBvfvI
ਹਾਲਾਂਕਿ ਅਗਸਤ 2019 ਵਿਚ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕੀਤੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਜਿਸ ਤਰ੍ਹਾਂ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ ਗਿਆ, ਉਹ ਇਕ ਦੁਰਲੱਭ ਘਟਨਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸੀਆਰਪੀਐਫ ਦੇ ਡੀਜੀ ਕੁਲਦੀਪ ਸਿੰਘ ਨੇ ਮੰਨਿਆ ਸੀ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ਵਿਚ ਪੱਥਰਬਾਜ਼ੀ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ। 16 ਮਾਰਚ 2022 ਨੂੰ ਸੀਆਰਪੀਐਫ ਦੇ 83ਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਡੀਜੀ ਪਰੇਡ ਦੇ ਮੌਕੇ ਉਹਨਾਂ ਕਿਹਾ ਸੀ, "ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ, ਪੱਥਰਬਾਜ਼ੀ ਦੀਆਂ ਘਟਨਾਵਾਂ ਲਗਭਗ ਨਾਮੁਮਕਿਨ ਹੋ ਗਈਆਂ ਹਨ।"