ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧਾ ਹੋਣ ਕਾਰਨ ਕੇਂਦਰ ਨੇ ਪੰਜ ਸੂਬਿਆਂ ਨੂੰ ਕੀਤਾ ਅਲਰਟ
Published : Apr 9, 2022, 8:10 am IST
Updated : Apr 9, 2022, 8:13 am IST
SHARE ARTICLE
Centre alerts 5 states of rising infections
Centre alerts 5 states of rising infections

ਇਸ ਵਿਚ ਸਿਹਤ ਸਕੱਤਰ ਨੇ ਸੂਬਿਆਂ ਨੂੰ ਚੌਕਸੀ ਵਧਾਉਣ ਅਤੇ ਲਾਗ ਦੀ ਦਰ ਵਧਣ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ।

 

ਨਵੀਂ ਦਿੱਲੀ: ਚੀਨ ਅਤੇ ਅਮਰੀਕਾ ਵਿਚ ਕੋਵਿਡ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਸਿਹਤ ਮੰਤਰਾਲੇ ਨੇ ਪੰਜ ਸੂਬਿਆਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦਿੱਲੀ, ਹਰਿਆਣਾ, ਕੇਰਲ, ਮਹਾਰਾਸ਼ਟਰ ਅਤੇ ਮਿਜ਼ੋਰਮ ਦੀਆਂ ਸਰਕਾਰਾਂ ਨੂੰ ਪੱਤਰ ਲਿਖਿਆ ਹੈ। ਇਸ ਵਿਚ ਸਿਹਤ ਸਕੱਤਰ ਨੇ ਸੂਬਿਆਂ ਨੂੰ ਚੌਕਸੀ ਵਧਾਉਣ ਅਤੇ ਲਾਗ ਦੀ ਦਰ ਵਧਣ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ।

coronavirus coronavirus

ਸਿਹਤ ਸਕੱਤਰ ਨੇ ਕਿਹਾ ਕਿ ਇਹਨਾਂ ਸੂਬਿਆਂ ਰਾਜਾਂ ਵਿਚ ਰੋਜ਼ਾਨਾ ਸਕਾਰਾਤਮਕਤਾ ਦਰ ਵੱਧ ਰਹੀ ਹੈ, ਯਾਨੀ ਹਰ ਰੋਜ਼ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਨੂੰ ਸਥਿਤੀ ਦੀ ਗੰਭੀਰਤਾ ਨਾਲ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ 'ਤੇ ਕੋਵਿਡ-19 ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।

Coronavirus Coronavirus

ਇੱਕ ਪਾਸੇ ਜਿੱਥੇ ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ, ਉੱਥੇ ਹੀ ਦਿੱਲੀ, ਮਹਾਰਾਸ਼ਟਰ, ਹਰਿਆਣਾ, ਕੇਰਲ ਅਤੇ ਮਿਜ਼ੋਰਮ ਵਿਚ ਪਿਛਲੇ 7 ਦਿਨਾਂ ਵਿੱਚ ਸਕਾਰਾਤਮਕਤਾ ਦਰ ਵਿਚ ਅਚਾਨਕ ਵਾਧਾ ਹੋਇਆ ਹੈ। ਇਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੇਰਲ, ਮਹਾਰਾਸ਼ਟਰ, ਦਿੱਲੀ, ਹਰਿਆਣਾ ਅਤੇ ਮਿਜ਼ੋਰਮ ਨੂੰ ਅਲਰਟ ਭੇਜਿਆ ਹੈ।

Coronavirus (File photo)Coronavirus

ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੇਰਲ ਵਿਚ 353, ਮਹਾਰਾਸ਼ਟਰ ਵਿਚ 113, ਹਰਿਆਣਾ ਵਿਚ 336 ਅਤੇ ਮਿਜ਼ੋਰਮ ਵਿਚ 123 ਮਾਮਲੇ ਸਾਹਮਣੇ ਆਏ ਹਨ। ਜੇਕਰ ਦੇਸ਼ ਦੇ ਹਾਲਾਤ 'ਤੇ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,109 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਨੂੰ ਦੇਸ਼ ਭਰ ਵਿਚ ਕੋਰੋਨਾ ਦੇ 1,033 ਮਾਮਲੇ ਦਰਜ ਕੀਤੇ ਗਏ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement