ਭਾਜਪਾ ਵਾਲਿਓ, ਜੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਇੰਨਾ ਡਰ ਨਾ ਹੁੰਦਾ - ਅਰਵਿੰਦ ਕੇਜਰੀਵਾਲ 
Published : Apr 9, 2022, 12:20 pm IST
Updated : Apr 9, 2022, 12:20 pm IST
SHARE ARTICLE
Arvind Kejriwal
Arvind Kejriwal

'ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿਚ ਇੱਕ ਕੱਟੜ ਅਤੇ ਇਮਾਨਦਾਰ ਸਰਕਾਰ ਦੇਵੇਗੀ'

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਅਤੇ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਬਾਅਦ ਲਗਾਤਾਰ ਹੋਰ ਸੂਬਿਆਂ ਵਿਚ ਵੀ ਆਪਣਾ ਝੰਡਾ ਗੱਡਣ ਦੀ ਤਿਆਰੀ ਵਿਚ ਹਨ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਵੱਡਾ ਰੋਡ ਸ਼ੋਅ ਕੱਢਿਆ ਜਿਥੇ ਹਿਮਾਚਲ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ।

tweettweet

ਇਸ ਦੇ ਚਲਦੇ ਹੀ ਹੁਣ ਦੂਜੀਆਂ ਸਿਆਸੀ ਪਾਰਟੀਆਂ ਵੀ ਆਪਣਾ ਦਬਦਬਾ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਅਦਲਾ ਬਦਲਿਆ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਲਈ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਇਹ ਲੋਕ ਮੇਰੇ ਤੋਂ ਨਹੀਂ ਸਗੋਂ ਜਨਤਾ ਤੋਂ ਡਰਦੇ ਹਨ।

Arvind Kejriwal and Bhagwant Mann Arvind Kejriwal and Bhagwant Mann

ਭਾਜਪਾ ਵਾਲਿਓ, ਜੇ ਇਮਾਨਦਾਰੀ ਨਾਲ ਜਨਤਾ ਲਈ ਕੰਮ ਕੀਤਾ ਹੁੰਦਾ ਤਾਂ ਇੰਨਾ ਡਰ ਨਾ ਹੁੰਦਾ, CM ਬਦਲਣ ਦੀ ਨੌਬਤ ਨਾ ਆਉਂਦੀ, ਦੂਜੀਆਂ ਪਾਰਟੀਆਂ ਦੇ ਦਾਗ਼ੀ ਆਗੂਆਂ ਦੇ ਪੈਰ ਫੜ੍ਹਨ ਦੀ ਜ਼ਰੂਰਤ ਨਾ ਪੈਂਦੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿਚ ਇੱਕ ਕੱਟੜ ਅਤੇ ਇਮਾਨਦਾਰ ਸਰਕਾਰ ਦੇਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਹਿਮਾਚਲ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਅਹੁਦੇਦਾਰ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।

Manish SisodiaManish Sisodia

ਇਸ ਬਾਰੇ ਦਿੱਲੀ ਦੇ ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਜਪਾ ਪ੍ਰਧਾਨ ਜੇ.ਪੀ.ਨਾਢਾ ਅਤੇ ਹੋਣ ਵਾਲੇ ਮੁੱਖ ਮੰਤਰੀ ਅਨੁਰਾਗ ਠਾਕੁਰ ਦੇਰ ਰਾਤ ਹਿਮਾਚਲ ਪ੍ਰਦੇਸ਼ ਪਹੁੰਚੇ ਜਿਥੇ ਉਨ੍ਹਾਂ ਨੇ 'ਆਪ' ਦੇ ਇਕ ਅਹੁਦੇਦਾਰ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।

tweettweet

ਸਿਸੋਦੀਆ ਨੇ ਲਿਖਿਆ ਕਿ ਉਕਤ ਅਧਿਕਾਰੀ ਵਲੋਂ ਔਰਤਾਂ ਪ੍ਰਤੀ ਗ਼ਲਤ ਹਰਕਤਾਂ ਕਰਨ ਦੇ ਇਲਜ਼ਾਮ ਤਹਿਤ ਆਮ ਆਦਮੀ ਪਾਰਟੀ ਉਸ ਨੂੰ ਆਪਣੇ ਤੋਂ ਅਲੱਗ ਕਰਨ ਵਾਲੀ ਸੀ। ਇਸ ਮੌਕੇ ਭਾਜਪਾ 'ਤੇ ਤੰਜ਼ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਜਗ੍ਹਾ BJP ਵਿਚ ਹੀ ਹੈ।

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement