Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਫ਼ੈਸਲਾ ਅੱਜ
Published : Apr 9, 2024, 7:32 am IST
Updated : Apr 9, 2024, 7:32 am IST
SHARE ARTICLE
Delhi HC's verdict on Arvind Kejriwal's plea against arrest
Delhi HC's verdict on Arvind Kejriwal's plea against arrest

ਹਾਈ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਕੇਸ ਸੂਚੀ ਮੁਤਾਬਕ ਜਸਟਿਸ ਸਵਰਨ ਕਾਂਤਾ ਸ਼ਰਮਾ ਮੰਗਲਵਾਰ ਦੁਪਹਿਰ 2:30 ਵਜੇ ਪਟੀਸ਼ਨ ’ਤੇ ਫੈਸਲਾ ਸੁਣਾਉਣਗੇ।

Arvind Kejriwal News: ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਅਪਣਾ ਫੈਸਲਾ ਸੁਣਾਏਗੀ।

ਹਾਈ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਕੇਸ ਸੂਚੀ ਮੁਤਾਬਕ ਜਸਟਿਸ ਸਵਰਨ ਕਾਂਤਾ ਸ਼ਰਮਾ ਮੰਗਲਵਾਰ ਦੁਪਹਿਰ 2:30 ਵਜੇ ਪਟੀਸ਼ਨ ’ਤੇ ਫੈਸਲਾ ਸੁਣਾਉਣਗੇ। ਅਪਣੀ ਗ੍ਰਿਫਤਾਰੀ ਤੋਂ ਇਲਾਵਾ ਕੇਜਰੀਵਾਲ ਨੇ ਉਨ੍ਹਾਂ ਨੂੰ ਈ.ਡੀ. ਹਿਰਾਸਤ ’ਚ ਭੇਜਣ ਨੂੰ ਵੀ ਚੁਨੌਤੀ ਦਿਤੀ ਹੈ।

ਈ.ਡੀ. ਦੀ ਹਿਰਾਸਤ ਤੋਂ ਬਾਅਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ ਸੀ ਅਤੇ ਉਹ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਏਜੰਸੀ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਦੇ ਸਮੇਂ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ ਉਲੰਘਣਾ ਹੈ।

ਈ.ਡੀ. ਨੇ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਦਲੀਲ ਦਿਤੀ ਕਿ ਕੇਜਰੀਵਾਲ ਚੋਣਾਂ ਦੇ ਆਧਾਰ ’ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਉਨ੍ਹਾਂ ਅਤੇ ਕਿਸੇ ਵੀ ਆਮ ਨਾਗਰਿਕ ’ਤੇ ਬਰਾਬਰ ਲਾਗੂ ਹੁੰਦਾ ਹੈ। ਕੇਜਰੀਵਾਲ ਨੂੰ ਈ.ਡੀ. ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ‘ਆਪ’ ਆਗੂ ਨੂੰ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ ਸੀ ਜਦੋਂ ਉਸਨੂੰ ਈ.ਡੀ. ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਹੇਠਲੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਹ ਨੀਤੀ ਰੱਦ ਕਰ ਦਿਤੀ ਗਈ ਹੈ। 

(For more Punjabi news apart from Delhi HC's verdict on Arvind Kejriwal's plea against arrest, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement