
ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਜਾਰੀ ਹੈ।
Jammu Kashmir News: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਹੋਇਆ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਊਧਮਪੁਰ ਪੁਲਿਸ ਨੇ X 'ਤੇ ਕਿਹਾ, "ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੁਆਰਾ ਇੱਕ ਤਲਾਸ਼ੀ ਮੁਹਿੰਮ ਦੌਰਾਨ, ਊਧਮਪੁਰ ਦੇ ਰਾਮਨਗਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਜੋਫਰ ਵਿੱਚ ਤਿੰਨ ਅੱਤਵਾਦੀਆਂ ਨਾਲ ਇੱਕ ਮੁਕਾਬਲਾ ਹੋਇਆ।”
ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਜਾਰੀ ਹੈ।
24 ਮਾਰਚ ਨੂੰ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਕਠੂਆ ਜ਼ਿਲ੍ਹੇ ਦੇ ਸਾਨਿਆਲ ਇਲਾਕੇ ਵਿੱਚ ਤਿੰਨ ਮੁਕਾਬਲਿਆਂ ਦੀ ਰਿਪੋਰਟ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲ ਪਿਛਲੇ 17 ਦਿਨਾਂ ਤੋਂ ਇੱਕ ਖੇਤਰ ਤੋਂ ਦੂਜੇ ਖੇਤਰ ਵਿੱਚ ਜਾਣ ਵਾਲੇ ਅਤਿਵਾਦੀਆਂ 'ਤੇ ਨਜ਼ਰ ਰੱਖ ਰਹੇ ਹਨ।
27 ਮਾਰਚ ਨੂੰ ਇਲਾਕੇ ਵਿੱਚ ਇੱਕ ਮੁਕਾਬਲੇ ਵਿੱਚ ਦੋ ਅਤਿਵਾਦੀ ਮਾਰੇ ਗਏ ਸਨ ਅਤੇ ਚਾਰ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ।