ਕਰਨਾਟਕ ਨਾਲ ਭੇਦਭਾਵ ਕਰ ਰਹੀ ਹੈ ਮੋਦੀ ਸਰਕਾਰ : ਸੋਨੀਆ
Published : May 9, 2018, 10:04 am IST
Updated : May 9, 2018, 10:04 am IST
SHARE ARTICLE
Sonia Gandhi
Sonia Gandhi

ਮੋਦੀ 'ਤੇ ਕਾਂਗਰਸ-ਮੁਕਤ ਭਾਰਤ ਦਾ ਭੂਤ ਸਵਾਰ

ਵਿਜੇਪੁਰ (ਕਰਨਾਟਕ),  ਯੂਪੀਏ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇਥੇ ਚੋਣ ਰੈਲੀ ਵਿਚ ਕੇਂਦਰ ਦੀ ਮੋਦੀ ਸਰਕਾਰ 'ਤੇ ਕਾਂਗਰਸ ਦੇ ਰਾਜ ਵਾਲੇ ਕਰਨਾਟਕ ਨਾਲ ਭੇਦਭਾਵ ਕਰਨ ਦਾ ਦੋਸ਼ ਲਾਇਆ ਅਤੇ ਉਨ੍ਹਾਂ ਦੇ 'ਸਾਰਿਆਂ ਦਾ ਸਾਥ, ਸਾਰਿਆਂ ਦਾ ਵਿਕਾਸ' ਨਾਹਰੇ 'ਤੇ ਸਵਾਲ ਚੁਕੇ। ਸੋਨੀਆ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਿਧਾਰਮਈਆ ਸਰਕਾਰ 'ਤੇ ਹਮਲਾ ਕਰ ਰਹੇ ਪ੍ਰਧਾਨ ਮੰਤਰੀ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਨਿਗਰਾਨੀ ਸੰਸਥਾ ਲੋਕਪਾਲ ਦਾ ਕੀ ਬਣਿਆ ਜਿਸ ਨੂੰ ਕਾਇਮ ਕਰਨ ਦੀ ਤਜਵੀਜ਼ ਸੀ। ਪਿਛਲੇ ਦੋ ਸਾਲਾਂ ਵਿਚ ਸੋਨੀਆ ਦੀ ਇਹ ਪਹਿਲੀ ਚੋਣ ਰੈਲੀ ਸੀ। 

Narendra ModiNarendra Modi

ਉਨ੍ਹਾਂ ਕਿਹਾ, 'ਮੋਦੀ ਸਰਕਾਰ ਕਰਨਾਟਕ ਵਿਚ ਸਾਡੀ ਸਰਕਾਰ ਨਾਲ ਭੇਦਭਾਵ ਕਰ ਰਹੀ ਹੈ। ਮੋਦੀ ਚੰਗੇ ਨੇਤਾ ਹਨ ਅਤੇ ਅਭਿਨੇਤਾ ਵਾਂਗ ਬੋਲਦੇ ਹਨ ਪਰ ਇਸ ਨਾਲ ਲੋਕਾਂ ਦਾ ਢਿੱਡ ਨਹੀਂ ਭਰਦਾ। ਜ਼ਿਕਰਯੋਗ ਹੈ ਕਿ ਲੋਕਪਾਲ ਬਿਲ ਨੂੰ ਜਨਵਰੀ 2014 ਵਿਚ ਰਾਸ਼ਟਰਪਤੀ ਤੋਂ ਪ੍ਰਵਾਨਗੀ ਮਿਲ ਗਈ ਸੀ ਜਿਸ ਨਾਲ ਇਸ ਦੀ ਕਾਇਮੀ ਦਾ ਰਾਹ ਸਾਫ਼ ਹੋ ਗਿਆ ਸੀ। ਲੋਕਪਾਲ ਦੇ ਦਾਇਰੇ ਵਿਚ ਪ੍ਰਧਾਨ ਮੰਤਰੀ ਵੀ ਆਉਣਗੇ ਹਾਲਾਂਕਿ ਹੁਣ ਤਕ ਲੋਕਪਾਲ ਦਾ ਗਠਨ ਨਹੀਂ ਹੋਇਆ।      (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement