ਮਹਾਰਾਸ਼ਟਰ ਵਿਚ ਹੁਣ ਤੱਕ 714 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ, 5 ਦੀ ਹੋਈ ਮੌਤ
Published : May 9, 2020, 1:17 pm IST
Updated : May 9, 2020, 8:30 pm IST
SHARE ARTICLE
Photo
Photo

ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਮਹਾਰਾਸ਼ਟਰ ਪੁਲਿਸ ਨੇ ਦੱਸਿਆ ਹੈ ਕਿ ਸੂਬੇ ਵਿਚ ਹੁਣ ਤੱਕ 714 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਮੁੰਬਈ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਮਹਾਰਾਸ਼ਟਰ ਪੁਲਿਸ ਨੇ ਦੱਸਿਆ ਹੈ ਕਿ ਸੂਬੇ ਵਿਚ ਹੁਣ ਤੱਕ 714 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। 61 ਪੁਲਿਸ ਕਰਮਚਾਰੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਤੇ 5 ਪੁਲਿਸ ਕਰਮਚਾਰੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

PhotoPhoto

ਸੂਬੇ ਵਿਚ ਕੁੱਲ ਪੁਲਿਸ ਐਕਟਿਵ ਮਾਮਲੇ 648 ਹਨ। ਪੁਲਿਸ ਵਿਭਾਗ ਮੁਤਾਬਕ ਲੌਕਡਾਊਨ ਦੌਰਾਨ ਪੁਲਿਸ 'ਤੇ ਹਮਲੇ ਦੀਆਂ 194 ਘਟਨਾਵਾਂ ਵਾਪਰੀਆਂ ਹਨ ਅਤੇ 689 ਲੋਕਾਂ ਨੂੰ ਇਸ ਦੇ ਲਈ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਦੱਸ ਦਈਏ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ।

PolicePhoto

ਮਹਾਰਾਸ਼ਟਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 19 ਹਜ਼ਾਰ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ 1089 ਨਵੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੀ ਗਿਣਤੀ ਵਿਚ 37 ਦਾ ਵਾਧਾ ਹੋਇਆ ਹੈ। ਇੱਥੇ 731 ਲੋਕ ਅਪਣੀ ਜਾਨ ਗਵਾ ਚੁੱਕੇ ਹਨ। ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਮੌਤਾਂ ਅਤੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

coronaPhoto

ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ 95 ਲੋਕਾਂ ਦੀ ਮੌਤ ਹੋਈ ਹੈ ਜਦਕਿ ਸੰਕਰਮਣ ਦੇ 3320 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ 2 ਹਜ਼ਾਰ ਦੇ ਕਰੀਬ (1981) ਪਹੁੰਚ ਗਈ ਹੈ। ਕੋਰੋਨਾ ਪੀੜਤਾਂ ਦਾ ਅੰਕੜਾ 59,000 ਤੋਂ ਪਾਰ ਪਹੁੰਚ ਗਿਆ ਹੈ। ਦੁਨੀਆ ਵਿਚ ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ 'ਤੇ ਪਿਆ ਹੈ। 

PhotoPhoto

ਅਮਰੀਕਾ ਵਿਚ ਹੁਣ ਤੱਕ 12,99,912 ਲੋਕ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ। ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 77,562 ਤੱਕ ਪਹੁੰਚ ਚੁੱਕੀ ਹੈ। ਹੁਣ ਤੱਕ ਦੇ ਅੰਕੜਿਆਂ ਅਨੁਸਾਰ ਦੁਨੀਆ ਦੇ ਤਿੰਨ ਦੇਸ਼ਾਂ ਵਿਚ ਦੋ-ਦੋ ਲੱਖ ਅਤੇ ਛੇ ਦੇਸ਼ਾਂ ਵਿਚ ਪੀੜਤਾਂ ਦੀ ਗਿਣਤੀ ਇਕ-ਇਕ ਲੱਖ ਤੋਂ ਉੱਪਰ ਪਹੁੰਚ ਚੁੱਕੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement