
ਅਮਿਤ ਸ਼ਾਹ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਪੂਰੀ ਤਰ੍ਹਾਂ...
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਨੂੰ ਲੈ ਕੇ ਪਿਛਲੇ ਦਿਨਾਂ ਵਿਚ ਵੱਖ-ਵੱਖ ਅਫਵਾਹਾਂ ਸਾਹਮਣੇ ਆ ਰਹੀਆਂ ਸਨ। ਹੁਣ ਅਮਿਤ ਸ਼ਾਹ ਨੇ ਖ਼ੁਦ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਅਫਵਾਹਾਂ ਨੂੰ ਦੂਰ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
Amit Shah
ਅਮਿਤ ਸ਼ਾਹ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਬਿਮਾਰੀ ਨਹੀਂ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਇਸ ਸਮੇਂ ਦੇਰ ਰਾਤ ਤੱਕ ਕੰਮ ਕਰਨ ਦੇ ਕਾਰਨ ਉਹਨਾਂ ਨੇ ਸਾਰਿਆਂ ਤੇ ਧਿਆਨ ਨਹੀਂ ਦਿੱਤਾ।
Amit Shah Tweet
ਅਮਿਤ ਸ਼ਾਹ ਨੇ ਕਿਹਾ ਪਿਛਲੇ ਕਈ ਦਿਨਾਂ ਤੋਂ ਕੁਝ ਦੋਸਤ ਸੋਸ਼ਲ ਮੀਡੀਆ ਦੇ ਜ਼ਰੀਏ ਮੇਰੀ ਸਿਹਤ ਬਾਰੇ ਕਈ ਅਫਵਾਹਾਂ ਫੈਲਾ ਰਹੇ ਹਨ। ਇਥੋਂ ਤਕ ਕਿ ਬਹੁਤ ਸਾਰੇ ਲੋਕਾਂ ਨੇ ਟਵੀਟ ਕਰ ਕੇ ਮੇਰੀ ਮੌਤ ਲਈ ਪ੍ਰਾਰਥਨਾ ਕੀਤੀ ਹੈ। ਮੇਰੀ ਪਾਰਟੀ ਦੇ ਲੱਖਾਂ ਵਰਕਰਾਂ ਅਤੇ ਮੇਰੇ ਸ਼ੁਭਚਿੰਤਕਾਂ ਨੇ ਪਿਛਲੇ ਦੋ ਦਿਨਾਂ ਤੋਂ ਬਹੁਤ ਚਿੰਤਾ ਜ਼ਾਹਰ ਕੀਤੀ ਹੈ ਮੈਂ ਉਨ੍ਹਾਂ ਦੀ ਚਿੰਤਾ ਨੂੰ ਨਜ਼ਰ ਅੰਦਾਜ਼ ਨਹੀਂ ਕਰ ਸਕਦਾ।
Social Media
ਇਸ ਲਈ ਅੱਜ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ ਅਤੇ ਮੈਨੂੰ ਕੋਈ ਬਿਮਾਰੀ ਨਹੀਂ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਹਿੰਦੂ ਮਾਨਤਾਵਾਂ ਅਨੁਸਾਰ ਇਹ ਮੰਨਿਆ ਜਾਂਦਾ ਹੈ ਕਿ ਅਜਿਹੀ ਅਫਵਾਹ ਸਿਹਤ ਨੂੰ ਮਜ਼ਬੂਤ ਕਰਦੀ ਹੈ। ਮੈਂ ਆਪਣੀ ਸ਼ੁੱਭਕਾਮਨਾਵਾਂ ਅਤੇ ਪਾਰਟੀ ਦੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ਕਿ ਉਹ ਮੇਰੀ ਤੰਦਰੁਸਤੀ ਬਾਰੇ ਪੁੱਛਦੇ ਹਨ ਅਤੇ ਮੇਰੀ ਚਿੰਤਾ ਕਰਦੇ ਹਨ।
Social Media
ਮੇਰੀ ਉਨ੍ਹਾਂ ਲੋਕਾਂ ਪ੍ਰਤੀ ਕੋਈ ਮੰਦੀ ਇੱਛਾ ਸ਼ਕਤੀ ਜਾਂ ਦੁਸ਼ਟਤਾ ਨਹੀਂ ਹੈ ਜਿਨ੍ਹਾਂ ਨੇ ਇਹ ਅਫਵਾਹਾਂ ਫੈਲਾਈਆਂ ਹਨ। ਅਮਿਤ ਸ਼ਾਹ ਰਾਹੀਂ ਅਫਵਾਹਾਂ ਦਾ ਜਵਾਬ ਦੇਣ ਤੋਂ ਬਾਅਦ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਟਵੀਟ ਕਰ ਕੇ ਕਿਹਾ ਹੈ ਤੁਸੀਂ ਠੀਕ ਰਹੋ ਇਹੀ ਸਾਰਿਆਂ ਦੀ ਪ੍ਰਾਥਨਾ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਿਹਤ ‘ਤੇ ਅਫਵਾਹਾਂ ਫੈਲਾਉਣਾ ਇਕ ਗੰਦੀ ਸੋਚ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।