ਖ਼ਬਰਾਂ |

ਤਾਜ਼ਾ |

ਕਰੋਨਾ ਸੰਕਟ 'ਚ ਜਰੂਰਤਮੰਦਾਂ ਦੀ ਸਹਾਇਤਾ ਕਰਨ 'ਤੇ, ਸਾਹਰੁਖ ਖ਼ਾਨ ਨੇ ਆਪਣੀ ਟੀਮ ਦਾ ਕੀਤਾ ਧੰਨਵਾਦ
Published : May 9, 2020, 4:40 pm IST
Updated : May 9, 2020, 4:40 pm IST
SHARE ARTICLE
Photo
Photo

ਦੇਸ਼ ਵਿਚ ਕਰੋਨਾ ਵਾਇਰਸ ਕਾਰਨ ਚੱਲ ਰਹੇ ਇਸ ਮੁਸ਼ਕਿਲ ਦੇ ਸਮੇਂ ਵਿਚ ਜਿੱਥੇ ਸਰਕਾਰਾਂ ਲੋਕਾਂ ਨੂੰ ਵੱਖ- ਵੱਖ ਤਰ੍ਹਾਂ ਦੀਆਂ ਸਹੂਲਤਾਂ ਮਹੱਈਆ ਕਰਵਾਉਂਣ ਵਿਚ ਲੱਗੀਆਂ ਹੋਈਆ ਹਨ

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਕਾਰਨ ਚੱਲ ਰਹੇ ਇਸ ਮੁਸ਼ਕਿਲ ਦੇ ਸਮੇਂ ਵਿਚ ਜਿੱਥੇ ਸਰਕਾਰਾਂ ਲੋਕਾਂ ਨੂੰ ਵੱਖ- ਵੱਖ ਤਰ੍ਹਾਂ ਦੀਆਂ ਸਹੂਲਤਾਂ ਮਹੱਈਆ ਕਰਵਾਉਂਣ ਵਿਚ ਲੱਗੀਆਂ ਹੋਈਆਂ ਹਨ, ਉੱਥੇ ਹੀ ਵੱਡੇ-ਵੱਡੇ ਅਭਿਨੇਤਾ ਵੀ ਜਰੂਰਤਮੰਦ ਲੋਕਾਂ ਦੀ ਸਹਾਇਤਾ ਕਰਨ ਲਈ ਅੱਗੇ ਆ ਰਹੇ ਹਨ। ਅਜਿਹੇ ਵਿਚ ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖ਼ਾਨ ਵੀ ਆਪਣਾ ਯੋਗਦਾਨ ਦੇ ਰਹੇ ਹਨ।

Shahrukh khanShahrukh khan

ਇਸ ਵਿਚ ਸ਼ਾਹਰੁਖ ਖਾਨ ਨੇ ਡੋਨੇਸ਼ਨ ਦੇਣ ਦੇ ਨਾਲ- ਨਾਲ ਬਹੁਤ ਸਾਰੇ ਜਰੂਰਤਮੰਦਾਂ ਦੀ ਸਹਾਇਤਾ ਵੀ ਕੀਤੀ ਹੈ। ਇਸ ਤੋਂ ਇਲਾਵਾ ਸ਼ਾਹਰੁਖ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਆਪਣੇ ਆਫਿਸ ਨੂੰ ਲੋਕਾਂ ਨੂੰ ਕੁਆਰੰਟੀਨ ਕਰਕੇ ਰੱਖਣ ਲਈ ਦੇ ਦਿੱਤਾ ਹੈ। ਦੱਸ ਦਈਏ ਕਿ ਹੁਣ ਕਿੰਗ ਖ਼ਾਨ ਦੇ ਵੱਲੋਂ ਸੋਸ਼ਲ ਮੀਡੀਆ ਤੇ ਆਪਣੀ ਟੀਮ  Trinbago Knight Riders ਦੀ ਤਾਰੀਫ ਕੀਤੀ ਹੈ

lockdown lockdown

ਕਿਉਂਕਿ ਉਹ ਇਸ ਮੁਸ਼ਕਿਲ ਸਮੇਂ ਵਿਚ ਜਰੂਰਤਮੰਦ ਲੋਕਾਂ ਤੱਕ ਖਾਣਾ ਪਹੁੰਚਾ ਰਹੇ ਹਨ। ਟਵਿਟ ਕਰਦਿਆਂ ਉਨ੍ਹਾਂ ਲਿਖਿਆ ਕਿ “ Trinbago Knight Riders ਨੇ HADCO Ltd.ਦੇ ਨਾਲ ਮਿਲ ਕੇ 'Do the Knight thing' ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਇਸ ਲੌਕਡਾਊਨ ਦੇ ਸਮੇਂ ਵਿਚ ਤ੍ਰਿਨੀਦਾਦ ਅਤੇ ਟੋਬੈਗੋ ਦੇ ਮਾਧਿਆਮ ਰਾਹੀਂ ਜਰੂਰਤਮੰਦਾਂ ਵਿਚ 1 ਹਜ਼ਾਰ ਦੇ ਕਰੀਬ ਫੂਡ ਹੈਂਪਰ ਸਪਲਾਈ ਕੀਤੇ ਹਨ। ਮੈਨੂੰ ਤੁਹਾਡੇ ਤੇ ਗਰਵ ਹੈ।“

Shahrukh KhanShahrukh Khan

ਉਧਰ ਜੇਕਰ ਸਾਹਰੁਖ ਖ਼ਾਨ ਦਾ ਗੱਲ ਕਰੀਏ ਤਾਂ ਉਹ ਦੇਸ਼ ਦੇ ਕਈ ਸੂਬਿਆਂ ਵਿਚ ਲੋੜਵੰਦਾਂ ਨੂੰ ਖਾਣਾ ਦੇਣ ਦਾ ਕੰਮ ਕਰ ਰਹੇ ਹਨ। ਇਸ ਲਈ ਉਨ੍ਹਾਂ ਦੀ ਮੀਰ ਫਾਉਂਡੇਸ਼ਨ ਅਤੇ ਹੋਰ ਆਰਗੇਨਾਈਜ਼ੇਸ਼ਨ  ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਹ ਡਾਕਟਰਾਂ ਦੇ ਲਈ PPE ਕਿਟਾਂ ਵੀ ਮੁਹੱਈਆ ਕਰਵਾ ਰਹੇ ਹਨ।

lockdownlockdown

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement