
ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਾਉਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਝਾਅ ਦਿੱਤਾ ਕਿ ਰਾਜਾਂ ਨੂੰ ਕੋਰੋਨਾ ਵਾਇਰਸ ਕਾਰਨ
ਨਵੀਂ ਦਿੱਲੀ, 8 ਮਈ : ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਾਉਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਝਾਅ ਦਿੱਤਾ ਕਿ ਰਾਜਾਂ ਨੂੰ ਕੋਰੋਨਾ ਵਾਇਰਸ ਕਾਰਨ ਲਾਗੂ ਲਾਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ‘ਤੇ ਭੀੜ ਤੋਂ ਬਚਣ ਲਈ ਸ਼ਰਾਬ ਦੀ ਡਾਇਰੈਕਟ ਵਿਕਰੀ ਅਤੇ ਹੋਮ ਡਲਿਵਰੀ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਕ ਜਨਹਿੱਤ ਪਟੀਸ਼ਨ ‘ਤੇ ਕਿਸੇ ਵੀ ਹੁਕਮ ਨੂੰ ਪਾਰਿਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
File photo
ਪਟੀਸ਼ਨ ਵਿਚ ਸ਼ਰਾਬ ਦੀ ਵਿਕਰੀ ‘ਤੇ ਸਪਸ਼ਟਤਾ ਦੀ ਮੰਗ ਕੀਤੀ ਗਈ ਸੀ ਅਤੇ ਲਾਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ‘ਤੇ ਸਰੀਰਕ ਦੂਰੀ ਦਾ ਪਾਲਣ ਕਰਨ ਲਈ ਹਦਾਇਤਾਂ ਦੇਣ ਨੂੰ ਕਿਹਾ ਗਿਆ ਸੀ। ਪਟੀਸ਼ਨਕਰਤਾ ਨੇ ਸਰੀਰਕ ਦੂਰੀ ਦੀ ਉਲੰਘਣਾ ਹੋਣ ਕਾਰਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਕੀਤੀ ਸੀ, ਜੋ ਕੋਰੋਨਾ ਫੈਲਣ ਤੋਂ ਰੋਕਣ ਲਈ ਕਰਨਾ ਲਾਜ਼ਮੀ ਹੈ।
ਜਸਟਿਸ ਅਸ਼ੋਕ ਭੂਸ਼ਣ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕਿਹਾÇ ਕ ਅਸੀਂ ਕੋਈ ਵੀ ਆਦੇਸ਼ ਨਹੀਂ ਦੇਵੇਗਾ ਪਰ ਸੂਬਿਆਂ ਨੂੰ ਸ਼ਰਾਬ ਦੀ ਡਾਇਰੈਕਟ ਵਿਕਰੀ ਅਤੇ ਹੋਮ ਡਲਿਵਰੀ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸ਼ਰਾਬ ਦੀਆਂ ਦੁਕਾਨਾਂ ‘ਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਕਿਹਾ ਕਿ ਵੱਖ ਵੱਖ ਰਾਜਾਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਾ ਸਕਦਾ ਪਰ ਉਨ੍ਹਾਂ ਨੂੰ ਸ਼ਰਾਬ ਦੀ ਆਨਲਾਈਨ ਵਿਕਰੀ ਅਤੇ ਹੋਮ ਡਲਿਵਰੀ ‘ਤੇ ਵਿਚਾਰ ਕਰਨਾ ਚਾਹੀਦਾ ਹੈ।
(ਪੀਟੀਆਈ)