ਕੋਵਿਡ 19 : ਦੇਸ਼ ’ਚ 4,092 ਮਰੀਜ਼ਾਂ ਦੀਆਂ ਹੋਈਆਂ ਮੌਤਾਂ, 4 ਲੱਖ ਤੋਂ ਵੱਧ ਨਵੇਂ ਮਾਮਲੇ ਆਏੇ ਸਾਹਮਣੇ
Published : May 9, 2021, 10:40 am IST
Updated : May 9, 2021, 10:40 am IST
SHARE ARTICLE
corona virus
corona virus

ਦੇਸ਼ ਵਿਚ ਹੁਣ ਤਕ 16,94,39,663 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ 

ਨਵੀਂ ਦਿੱਲੀ:  ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਦਰਜ ਹੋਏ ਕੋਰੋਨਾ ਮਾਮਲਿਆਂ ਨੇ ਹੁਣ ਤਕ ਦੇ ਸਾਰੇ ਰੀਕਾਰਡ ਤੋੜ ਦਿਤੇ ਹਨ।

ਦੇਸ਼ ’ਚ ਕੋਰੋਨਾ ਦੇ 4,03,738 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਦੂਜੀ ਵਾਰ ਹੈ, ਜਦੋਂ ਦੇਸ਼ ਵਿਚ ਕੋਰੋਨਾ ਦੇ ਕੇਸ 4 ਲੱਖ ਪਾਰ ਕਰ ਗਏ ਹਨ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਦੇਸ਼ ਵਿਚ ਕੋਰੋਨਾ ਦੇ 4,02,351 ਨਵੇਂ ਮਾਮਲੇ ਸਾਹਮਣੇ ਆਏ ਸਨ।

Corona CaseCorona Case

ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ 4,092 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,42,362 ਤਕ ਪੁੱਜ ਗਿਆ ਹੈ।

corona viruscorona virus

ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ 37,36,648 ਹੋ ਗਈ ਹੈ। ਸਵੇਰੇ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ  1,83,17,404 ਹੋ ਗਈ ਹੈ। ਦੇਸ਼ ਵਿਚ ਹੁਣ ਤਕ 16,94,39,663 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।     

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement