
ਦੇਸ਼ ਦੇ ਲੋਕਾਂ ਨੂੰ ਪੀਐੱਮ ਆਵਾਸ ਨਹੀਂ ਸਾਹ ਚਾਹੀਦੇ ਹਨ - ਰਾਹੁਲ ਗਾਂਧੀ
ਨਵੀਂ ਦਿੱਲੀ - ਕੋਰੋਨਾ ਵਾਇਰਲ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ ਤੇ ਇਸ ਦੇ ਚੱਲਦਿਆਂ ਸਾਰੀਆਂ ਵਿਰੋਧੀ ਪਾਰਟੀਆਂ ਮੋਦੀ ਸਰਕਾਰ 'ਤੇ ਤੰਜ ਕੱਸ ਰਹੀਆਂ ਹਨ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਅਤੇ ਟੀਕਾਕਰਨ ਦੇ ਘੱਟ ਰਹੇ ਅੰਕੜਿਆਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਟਵੀਟ ਕਰ ਕੇ ਹਮਲਾ ਕੀਤਾ ਹੈ।
The Movid pandemic. pic.twitter.com/oRSm7DJRpX
— Rahul Gandhi (@RahulGandhi) May 8, 2021
ਰਾਹੁਲ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਅਤੇ ਟੀਕਾਕਰਨ ਦੇ ਘੱਟਦੇ ਅੰਕੜਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕੱਸਦੇ ਹੋਏ ਟਵੀਟ ਕੀਤਾ। ਜਿਸ ਵਿਚ ਲਿਖਿਆ,''ਮੋਦੀ ਹੈ ਤੋ ਮੁਮਕਿਨ ਹੈ।'' ਉਨ੍ਹਾਂ ਨੇ ਕੋਵਿਡ ਮਹਾਮਾਰੀ ਨੂੰ 'ਮੋਵਿਡ ਮਹਾਮਾਰੀ' ਦੱਸਿਆ ਅਤੇ ਮੋਦੀ ਦਾ ਮਜ਼ਾਕ ਉਡਾਇਆ ਹੈ।
ਇਕ ਹੋਰ ਟਵੀਟ 'ਚ ਉਨ੍ਹਾਂ ਨੇ ਟੀਕਾਕਰਨ ਦੇ ਬਜਟ ਨੂੰ ਲੈ ਕੇ ਵੀ ਸਰਕਾਰ 'ਤੇ ਹਮਲਾ ਕੀਤਾ ਅਤੇ ਕਿਹਾ ਕਿ ਟੀਕਾਕਰਨ ਬਜਟ ਦੀ ਵਰਤੋਂ ਨਹੀਂ ਹੋ ਰਹੀ ਹੈ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਮਹੱਤਵ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਇਸ ਦਾ ਕਾਰਨ ਪ੍ਰਧਾਨ ਮੰਤਰੀ ਦਾ ਅਹਿਮ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ 35000 ਕਰੋੜ ਰੁਪਏ ਦੇ ਕੋਰੋਨਾ ਬਜਟ ਦੀ ਵਰਤੋਂ ਨਾ ਕਰਨ ਲਈ ਸਰਕਾਰ 'ਤੇ ਹਮਲਾ ਕੀਤਾ ਅਤੇ ਕਿਹਾ ਹੈ ਕਿ ਇਹ ਅਪਰਾਧ ਹੈ, ਧੋਖਾ ਹੈ, ਇਹ ਵਿਸ਼ਵਾਸਘਾਤ ਹੈ, 139 ਕਰੋੜ ਦੇਸ਼ ਵਾਸੀਆਂ ਦੇ ਨਾਲ।
ਕੀ ਪ੍ਰਧਾਨ ਮੰਤਰੀ ਜਵਾਬ ਦੇਣਗੇ।'' ਰਾਹੁਲ ਗਾਂਧੀ ਨੇ ਇਕ ਹੋਰ ਟਵੀਟ ਕੀਤਾ ਜਿਸ ਵਿਚ ਉਹਨਾਂ ਨੇ ਲਿਖਿਆ ਕਿ ਦੇਸ਼ ਦੇ ਲੋਕਾਂ ਨੂੰ ਪੀਐੱਮ ਆਵਾਸ ਨਹੀਂ ਸਾਹ ਚਾਹੀਦੇ ਹਨ।