ਉੱਤਰ-ਪੱਛਮ ਵਲ ਵੱਧ ਰਿਹਾ ਹੈ 'ਆਸਾਨੀ' ਚੱਕਰਵਾਤ, ਇਹ ਸੂਬੇ ਹੋਣਗੇ ਪ੍ਰਭਾਵਿਤ
Published : May 9, 2022, 10:47 am IST
Updated : May 9, 2022, 10:47 am IST
SHARE ARTICLE
Cyclone Asani
Cyclone Asani

ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿਤੀ ਚਿਤਾਵਨੀ, ਬੰਦਰਗਾਹਾਂ 'ਤੇ ਅਲਰਟ ਜਾਰੀ  

ਨਵੀਂ ਦਿੱਲੀ : ਦੱਖਣ-ਪੂਰਬੀ ਬੰਗਾਲ ਦੀ ਖਾੜੀ ਤੋਂ ਉੱਠਿਆ 'ਆਸਾਨੀ' ਚੱਕਰਵਾਤ ਹੁਣ ਉੱਤਰ-ਪੱਛਮ ਵਲ ਵੱਧ ਰਿਹਾ ਹੈ ਅਤੇ ਆਉਣ ਵਾਲੇ 24 ਘੰਟਿਆਂ 'ਚ ਓਡੀਸ਼ਾ ਦੇ ਤੱਟ 'ਤੇ ਪਹੁੰਚ ਜਾਵੇਗਾ। ਮੌਸਮ ਵਿਭਾਗ ਮੁਤਾਬਕ ਚੱਕਰਵਾਤ ਦਾ ਪ੍ਰਭਾਵ ਉੜੀਸਾ ਤੇ ਆਂਧਰਾ ਪ੍ਰਦੇਸ਼ ਦੇ ਨਾਲ-ਨਾਲ ਝਾਰਖੰਡ, ਬਿਹਾਰ, ਬੰਗਾਲ, ਛੱਤੀਸਗੜ੍ਹ ਤੇ ਹੋਰ ਸੂਬਿਆਂ ਵਿੱਚ ਵੀ ਰਹੇਗਾ। ਇਸ ਦੌਰਾਨ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Cyclone AsaniCyclone Asani

ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਹ ਚੱਕਰਵਾਤ ਓਡੀਸ਼ਾ ਦੀ ਧਰਤੀ ਨਾਲ ਨਹੀਂ ਟਕਰਾਏਗਾ। ਹਾਲਾਂਕਿ ਚੱਕਰਵਾਤ ਦੇ ਪ੍ਰਭਾਵ ਦੇ ਖਦਸ਼ੇ ਦੇ ਮੱਦੇਨਜ਼ਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 10, 11 ਅਤੇ 12 ਮਈ ਨੂੰ ਤੱਟਵਰਤੀ ਉੜੀਸਾ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਾਰੀਆਂ ਬੰਦਰਗਾਹਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ।

Cyclone AsaniCyclone Asani

ਮੌਸਮ ਵਿਭਾਗ ਨੇ ਮਛੇਰਿਆਂ ਨੂੰ ਵੀ ਚਿਤਾਵਨੀ ਦਿਤੀ ਹੈ ਕਿ 9 ਤੋਂ 11 ਮਈ ਤਕ ਸਮੁੰਦਰ ਵਿੱਚ ਨਾ ਜਾਣ।ਮੌਸਮ ਵਿਗਿਆਨੀਆਂ ਅਨੁਸਾਰ ਚੱਕਰਵਾਤ ਦੇ ਪ੍ਰਭਾਵ ਕਾਰਨ 9 ਮਈ ਤੋਂ ਉੜੀਸਾ ਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰ ਵਿੱਚ ਸਮੁੰਦਰ ਅਸ਼ਾਂਤ ਰਹੇਗਾ। ਇਸ ਦੇ ਨਾਲ ਹੀ 10 ਮਈ ਦੀ ਸ਼ਾਮ ਨੂੰ ਹਲਕੀ ਬਾਰਿਸ਼ ਹੋਵੇਗੀ। ਹਾਲਾਂਕਿ ਇਸ ਦੌਰਾਨ ਉੜੀਸਾ ਦੇ ਗਜਪਤੀ, ਗੰਜਮ ਤੇ ਪੁਰੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement