
ਸੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਹਮਣੇ ਆਈ ਹੈ ,ਜਿਸ ਵਿਚ ਇਕ ਪੁਲਿਸ ਕਰਮਚਾਰੀ ਨੂੰ ਮੋਟਰਸਾਈਕਲ ਦੇ ਪਿਛਲੇ ਪਾਸੇ ਅਤੇ ਬਿਨਾਂ ਹੈਲਮੇਟ ਦੇ ਬੈਠੇ ਦੇਖਿਆ ਜਾ ਸਕਦਾ ਹੈ
UP News : ਟਰੈਫ਼ਿਕ ਪੁਲਿਸ ਨੇ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾ ਰਹੇ ਪੁਲਿਸ ਮੁਲਾਜ਼ਮ ਦਾ 18,000 ਰੁਪਏ ਦਾ ਚਲਾਨ ਕੱਟਿਆ ਹੈ।
ਪੁਲਿਸ ਦੇ ਡਿਪਟੀ ਕਮਿਸ਼ਨਰ (ਟਰੈਫ਼ਿਕ) ਅਨਿਲ ਕੁਮਾਰ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਹਮਣੇ ਆਈ ਹੈ ,ਜਿਸ ਵਿਚ ਇਕ ਪੁਲਿਸ ਕਰਮਚਾਰੀ ਨੂੰ ਮੋਟਰਸਾਈਕਲ ਦੇ ਪਿਛਲੇ ਪਾਸੇ ਅਤੇ ਬਿਨਾਂ ਹੈਲਮੇਟ ਦੇ ਬੈਠੇ ਦੇਖਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੋਟਰਸਾਈਕਲ ’ਤੇ ‘ਹਾਈ ਸਕਿਉਰਿਟੀ ਨੰਬਰ ਪਲੇਟ’ ਨਹੀਂ ਸੀ ਅਤੇ ਬੀਮਾ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਵੀ ਨਹੀਂ ਸੀ। ਉਨ੍ਹਾਂ ਦਸਿਆ ਕਿ ਟਰੈਫ਼ਿਕ ਪੁਲਿਸ ਨੇ ਉਸ ਪੁਲਿਸ ਮੁਲਾਜ਼ਮ ਦਾ 18 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਹੈ।