GST Collection : ਸੁਪਰੀਮ ਕੋਰਟ ਨੇ GST ਵਸੂਲੀ 'ਚ 'ਧਮਕੀਆਂ ਤੇ ਜ਼ਬਰਦਸਤੀ' ਦੀ ਵਰਤੋਂ ਨਾ ਕਰਨ ਲਈ ਸਰਕਾਰ ਨੂੰ ਦਿੱਤਾ ਨਿਰਦੇਸ਼

By : BALJINDERK

Published : May 9, 2024, 12:24 pm IST
Updated : May 9, 2024, 12:24 pm IST
SHARE ARTICLE
 Supreme Court
Supreme Court

GST Collection : ਕਿਹਾ ਕਿ ਕਾਰੋਬਾਰੀਆਂ ਨੂੰ ਸਵੈ-ਇੱਛਾ ਅਨੁਸਾਰ ਬਕਾਇਆ ਦੇਣ ਲਈ ਮਨਾਇਆ ਜਾਵੇ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵਸਤਾਂ ਤੇ ਸੇਵਾ ਕਰ (ਜੀਐੱਸਟੀ) ਦੀ ਵਸੂਲੀ ਲਈ ਕੇਂਦਰ ਸਰਕਾਰ ਨੂੰ ਕਾਰੋਬਾਰੀਆਂ ਖ਼ਿਲਾਫ਼ ਤਲਾਸ਼ੀ ਤੇ ਜ਼ਬਤੀ ਮੁਹਿੰਮਾਂ ਦੌਰਾਨ ‘ਧਮਕੀ ਤੇ ਜ਼ੋਰ-ਜ਼ਬਰਦਸਤੀ’ ਦਾ ਇਸਤੇਮਾਲ ਨਾ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰੋਬਾਰੀਆਂ ਨੂੰ ਸਵੈ-ਇੱਛਾ ਅਨੁਸਾਰ ਬਕਾਇਆ ਦੇਣ ਲਈ ਮਨਾਇਆ ਜਾਵੇ।

ਇਹ ਵੀ ਪੜੋ:Indian Student Missing : ਸ਼ਿਕਾਗੋ ’ਚ ਭਾਰਤੀ ਵਿਦਿਆਰਥੀ 2 ਮਈ ਤੋਂ ਹੋਇਆ ਲਾਪਤਾ

ਇਸ ਸਬੰਧੀ ਜਸਟਿਸ ਸੰਜੀਵ ਖੰਨਾ, ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਜੀਐੱਸਟੀ ਕਾਨੂੰਨ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਜੋ ਕਿ ਅਧਿਕਾਰੀਆਂ ਨੂੰ ਬਕਾਇਆ ਰਾਸ਼ੀ ਦੇ ਭੁਗਤਾਨ ਲਈ ਤਾਕਤ ਦੇ ਇਸਤੇਮਾਲ ਦਾ ਅਧਿਕਾਰ ਦਿੰਦਾ ਹੋਵੇ। ਸਿਖਰਲੀ ਅਦਾਲਤ ਦਾ ਇਹ ਬੈਂਚ ਜੀਐੱਸਟੀ ਐਕਟ ਦੇ ਵੱਖ-ਵੱਖ ਪ੍ਰਬੰਧਾਂ ਦਾ ਪਰੀਖਣ ਕਰ ਰਿਹਾ ਹੈ। ਬੈਂਚ ਨੇ ਕਿਹਾ, ‘‘ਤਲਾਸ਼ੀ ਤੇ ਜ਼ਬਤੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਟੈਕਸ ਦੀ ਦੇਣਦਾਰੀ ਦਾ ਭੁਗਤਾਨ ਕਰਨ ਲਈ ਮਜ਼ਬੂਰ ਕਰਨ ਦੀ ਇਸ ਐਕਟ ਤਹਿਤ ਕੋਈ ਸ਼ਕਤੀ ਨਹੀਂ ਹੈ। ਆਪਣੇ ਵਿਭਾਗ ਨੂੰ ਕਹੋ ਕਿ ਭੁਗਤਾਨ ਸਵੈ-ਇੱਛਾ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਾਕਤ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ। ਤੁਹਾਨੂੰ ਕਥਿਤ ਅਪਰਾਧੀ ਨੂੰ ਸੋਚਣ-ਸਮਝਣ, ਸਲਾਹ ਲੈਣ ਅਤੇ ਦੇਣਦਾਰੀ ਪੂਰੀ ਕਰਨ ਲਈ ਤਿੰਨ-ਚਾਰ ਦਿਨਾਂ ਦਾ ਸਮਾਂ ਦੇਣਾ ਹੋਵੇਗਾ। ਇਹ ਸਵੈ-ਇੱਛਾ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਜਬਰੀ ਕਾਰਵਾਈ ਦਾ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ ਹੈ।

(For more news apart from  Supreme Court directs government not use 'threats and coercion' in GST collection  News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement