
ਯਾਤਰੀਆਂ ਦੀ ਕੀਤੀ ਜਾਵੇਗੀ ਦੋਹਰੀ ਸੁਰੱਖਿਆ ਜਾਂਚ, ਏਅਰਲਾਈਨਜ਼ ਨੇ 3 ਘੰਟੇ ਪਹਿਲਾਂ ਹਵਾਈ ਅੱਡੇ 'ਤੇ ਪਹੁੰਚਣ ਲਈ ਕਿਹਾ
29 airports in 8 states closed till May 10: ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ, 8 ਸੂਬਿਆਂ ਦੇ 29 ਹਵਾਈ ਅੱਡੇ 10 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਸੂਬੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਹਨ। ਵੀਰਵਾਰ ਨੂੰ ਦਿੱਲੀ ਹਵਾਈ ਅੱਡੇ ਦੀਆਂ 90 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਪਾਕਿਸਤਾਨ ਦੇ ਭਾਰਤ 'ਤੇ ਡਰੋਨ ਹਮਲੇ ਤੋਂ ਬਾਅਦ, ਸਿਵਲ ਏਵੀਏਸ਼ਨ ਵਿਭਾਗ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਹੁਣ ਯਾਤਰੀਆਂ ਨੂੰ ਦੋਹਰੀ ਸੁਰੱਖਿਆ ਜਾਂਚ ਵਿੱਚੋਂ ਗੁਜ਼ਰਨਾ ਪਵੇਗਾ। ਇਸ ਸਬੰਧੀ ਏਅਰ ਇੰਡੀਆ, ਅਕਾਸਾ, ਸਪਾਈਸਜੈੱਟ ਅਤੇ ਇੰਡੀਗੋ ਏਅਰਲਾਈਨਜ਼ ਨੇ ਵੀ 3 ਘੰਟੇ ਪਹਿਲਾਂ ਹਵਾਈ ਅੱਡੇ 'ਤੇ ਪਹੁੰਚਣ ਲਈ ਕਿਹਾ ਹੈ।
ਸ੍ਰੀਨਗਰ ਹਵਾਈ ਅੱਡੇ 'ਤੇ ਹਾਈ ਅਲਰਟ ਹੈ। ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਜਵਾਬ ਵਿੱਚ, ਭਾਰਤ ਨੇ 6 ਮਈ ਦੀ ਦੇਰ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅਤਿਵਾਦੀ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਸ ਵਿੱਚ 100 ਤੋਂ ਵੱਧ ਅਤਿਵਾਦੀ ਮਾਰੇ ਗਏ।
(For more news apart from '29 airports in 8 states closed till May 10 News' , stay tuned to Rozana Spokesman)