
India V/S Pakistan News''ਪਾਕਿਸਤਾਨ ਨੂੰ ਨਾਪਾਕ ਹਰਕਤ ਦਾ ਮਿਲੇਗਾ ਜਵਾਬ''-ਭਾਰਤੀ ਫ਼ੌਜ
Indian Army released video India V/S Pakistan News: ਭਾਰਤ ਨੇ ਪਾਕਿਸਤਾਨ ਦੇ ਮਿਜ਼ਾਈਲ ਹਮਲੇ ਦੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਘਬਰਾਹਟ ਦੀ ਸਥਿਤੀ ਵਿੱਚ ਹੈ। ਉਹ ਸਰਹੱਦ 'ਤੇ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਭਾਰਤੀ ਫ਼ੌਜ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਇਨ੍ਹਾਂ ਡਰੋਨ ਹਮਲਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਜੰਗਬੰਦੀ ਦੀ ਉਲੰਘਣਾ ਦਾ ਢੁਕਵਾਂ ਜਵਾਬ ਦਿੱਤਾ ਜਾ ਰਿਹਾ ਹੈ।
ਭਾਰਤੀ ਫ਼ੌਜ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਆਪਣੇ ਅਧਿਕਾਰਤ ਅਕਾਊਂਟ ਤੋਂ ਇੱਕ ਬਿਆਨ ਜਾਰੀ ਕੀਤਾ। ਜਿਸ ਵਿੱਚ ਕਿਹਾ ਗਿਆ ਸੀ,ਪਾਕਿਸਤਾਨੀ ਹਥਿਆਰਬੰਦ ਬਲਾਂ ਨੇ 8 ਅਤੇ 9 ਮਈ 2025 ਦੀ ਵਿਚਕਾਰਲੀ ਰਾਤ ਨੂੰ ਪੂਰੀ ਪੱਛਮੀ ਸਰਹੱਦ 'ਤੇ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ। ਪਾਕਿਸਤਾਨੀ ਫ਼ੌਜਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਕੰਟਰੋਲ ਰੇਖਾ (LoC) 'ਤੇ ਵੀ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।
ਭਾਰਤੀ ਫ਼ੌਜ ਨੇ ਇਨ੍ਹਾਂ ਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਅਤੇ ਜੰਗਬੰਦੀ ਦੀ ਉਲੰਘਣਾ ਦਾ ਢੁਕਵਾਂ ਜਵਾਬ ਦਿੱਤਾ। ਭਾਰਤੀ ਫ਼ੌਜ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਬੁਰੇ ਇਰਾਦੇ ਦਾ ਜਵਾਬ ਦ੍ਰਿੜਤਾ ਅਤੇ ਤਾਕਤ ਨਾਲ ਦਿੱਤਾ ਜਾਵੇਗਾ।
ਨਾਲ ਹੀ, ਇੱਕ ਵੀਡੀਓ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਭਾਰਤੀ ਫ਼ੌਜ ਪਾਕਿਸਤਾਨੀ ਠਿਕਾਣਿਆਂ ਨੂੰ ਤਬਾਹ ਕਰਦੀ ਦਿਖਾਈ ਦੇ ਰਹੀ ਹੈ। ਬੁੱਧਵਾਰ, 7 ਮਈ ਦੀ ਰਾਤ ਨੂੰ, ਪਾਕਿਸਤਾਨ ਵੱਲੋਂ ਭਾਰਤ ਦੇ ਕੁਝ ਸਰਹੱਦੀ ਕਸਬਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਭਾਰਤ ਦੇ S-400 ਰੱਖਿਆ ਪ੍ਰਣਾਲੀ ਨੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਇਸ ਤੋਂ ਬਾਅਦ, 8 ਮਈ ਨੂੰ ਭਾਰਤ ਨੇ ਪਾਕਿਸਤਾਨ ਦੇ ਕਈ ਇਲਾਕਿਆਂ ਵਿੱਚ ਹਵਾਈ ਰੱਖਿਆ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਲਾਹੌਰ ਵਿੱਚ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਵੀ ਤਬਾਹ ਕਰ ਦਿੱਤਾ।
(For more news apart from Indian Army released video India V/S Pakistan News in punjabi ' , stay tuned to Rozana Spokesman)