Delhi News : ਪਾਕਿਸਤਾਨ ਦੇ ਡਰੋਨ ਅਤੇ ਹਥਿਆਰਾਂ ਨਾਲ ਹਮਲਿਆਂ ਨੂੰ ਅਸਰਦਾਰ ਢੰਗ ਨਾਲ ਨਾਕਾਮ ਕੀਤਾ ਗਿਆ : ਭਾਰਤੀ ਫੌਜ

By : BALJINDERK

Published : May 9, 2025, 6:58 pm IST
Updated : May 9, 2025, 6:58 pm IST
SHARE ARTICLE
file photo
file photo

Delhi News : ਕਿਸੇ ਜਾਨੀ ਨੁਕਸਾਨ ਜਾਂ ਸਮੱਗਰੀ ਦੇ ਨੁਕਸਾਨ ਦੀ ਖ਼ਬਰ ਨਹੀਂ : ਵਿਦੇਸ਼ ਮੰਤਰਾਲਾ

Delhi News in Punjabi : ਭਾਰਤੀ ਫੌਜ ਨੇ ਸ਼ੁਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਹਥਿਆਰਬੰਦ ਬਲਾਂ ਨੇ 8-9 ਮਈ ਦੀ ਦਰਮਿਆਨੀ ਰਾਤ ਨੂੰ ਪੂਰੀ ਪਛਮੀ ਸਰਹੱਦ ’ਤੇ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਨਾਲ ਕਈ ਹਮਲੇ ਕੀਤੇ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿਤਾ ਗਿਆ। 

ਭਾਰਤੀ ਫੌਜ ਨੇ ਸਵੇਰੇ ‘ਐਕਸ’ ’ਤੇ ਇਕ ਪੋਸਟ ’ਚ ਦਸਿਆ, ‘‘ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ ’ਤੇ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।’’ ਇਸ ਨੇ ਪੋਸਟ ਦੇ ਨਾਲ ਇਕ ਛੋਟੀ ਜਿਹੀ ਵੀਡੀਉ ਵੀ ਸਾਂਝੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਨਾਪਾਕ ਇਰਾਦਿਆਂ ਦਾ ਜ਼ੋਰਦਾਰ ਜਵਾਬ ਦਿਤਾ ਜਾਵੇਗਾ। 

ਪੋਸਟ ’ਚ ਲਿਖਿਆ ਹੈ, ‘‘ਆਪਰੇਸ਼ਨ ਸਿੰਦੂਰ - ਪਾਕਿਸਤਾਨੀ ਹਥਿਆਰਬੰਦ ਬਲਾਂ ਨੇ 8 ਅਤੇ 9 ਮਈ 2025 ਦੀ ਦਰਮਿਆਨੀ ਰਾਤ ਨੂੰ ਪੂਰੀ ਪਛਮੀ ਸਰਹੱਦ ’ਤੇ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਕਰਦਿਆਂ ਕਈ ਹਮਲੇ ਕੀਤੇ। ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ ’ਤੇ ਵੀ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।’’

ਭਾਰਤੀ ਫੌਜ ਨੇ ਕਿਹਾ, ‘‘ਡਰੋਨ ਹਮਲਿਆਂ ਦਾ ਅਸਰਦਾਰ ਢੰਗ ਨਾਲ ਜਵਾਬ ਦਿਤਾ ਗਿਆ ਅਤੇ ਜੰਗਬੰਦੀ ਦੀ ਉਲੰਘਣਾ ਦਾ ਢੁਕਵਾਂ ਜਵਾਬ ਦਿਤਾ ਗਿਆ। ਭਾਰਤੀ ਫ਼ੌਜ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹੈ। ਸਾਰੇ ਨਾਪਾਕ ਇਰਾਦਿਆਂ ਦਾ ਪੂਰੀ ਤਾਕਤ ਨਾਲ ਜਵਾਬ ਦਿਤਾ ਜਾਵੇਗਾ।’’

ਇਹ ਘਟਨਾਕ੍ਰਮ 22 ਅਪ੍ਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਬਦਲੇ ’ਚ ਆਪਰੇਸ਼ਨ ਸਿੰਦੂਰ ਤਹਿਤ ਬੁਧਵਾਰ ਤੜਕੇ ਭਾਰਤੀ ਹਥਿਆਰਬੰਦ ਬਲਾਂ ਵਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਅਤੇ ਪਾਕਿਸਤਾਨ ’ਚ ਨੌਂ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ ਹੋਇਆ ਹੈ। 

ਰੱਖਿਆ ਮੰਤਰਾਲੇ ਨੇ ਵੀ ਵੀਰਵਾਰ ਨੂੰ ਦੁਹਰਾਇਆ ਕਿ ਭਾਰਤ ਵਿਚ ਫੌਜੀ ਟਿਕਾਣਿਆਂ ’ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦਿਤਾ ਜਾਵੇਗਾ। ਰੱਖਿਆ ਮੰਤਰਾਲੇ ਨੇ ਵੀਰਵਾਰ ਦੇਰ ਰਾਤ ਇਕ ਬਿਆਨ ’ਚ ਕਿਹਾ ਕਿ ਜੰਮੂ, ਪਠਾਨਕੋਟ ਅਤੇ ਊਧਮਪੁਰ ’ਚ ਫੌਜੀ ਟਿਕਾਣਿਆਂ ਨੂੰ ਪਾਕਿਸਤਾਨੀ ਮੂਲ ਦੇ ਡਰੋਨ ਅਤੇ ਜੰਮੂ-ਕਸ਼ਮੀਰ ’ਚ ਕੌਮਾਂਤਰੀ ਸਰਹੱਦ ’ਤੇ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ ਗਿਆ। 

ਮੰਰਾਲੇ ਨੇ ਕਿਹਾ, ‘‘ਸਥਾਪਤ ਮਾਨਕ ਸੰਚਾਲਨ ਪ੍ਰਕਿਰਿਆਵਾਂ (ਐਸ.ਓ.ਪੀਜ਼) ਅਨੁਸਾਰ ਗਤੀਸ਼ੀਲ ਅਤੇ ਗੈਰ-ਗਤੀਸ਼ੀਲ ਸਮਰੱਥਾਵਾਂ ਦੀ ਵਰਤੋਂ ਕਰ ਕੇ ਖਤਰਿਆਂ ਨੂੰ ਤੇਜ਼ੀ ਨਾਲ ਬੇਅਸਰ ਕੀਤਾ ਗਿਆ ਸੀ। ਕਿਸੇ ਜਾਨੀ ਨੁਕਸਾਨ ਜਾਂ ਸਮੱਗਰੀ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਭਾਰਤ ਅਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਅਤੇ ਅਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।’’ 

 (For more news apart from Pakistan's drone and weapon attacks effectively thwarted: Indian Army News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement